ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 4 ਮਈ
ਵਾਈਐੱਸ ਪਬਲਿਕ ਸਕੂਲ ਵਿਚ ਕੌਮਾਂਤਰੀ ਧਰਤੀ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਧਰਤੀ ਦੀ ਸੁਰੱਖਿਆ ਅਤੇ ਭਵਿੱਖ ਵਿੱਚ ਇਸ ਨੂੰ ਬਚਾਉਣ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।
ਇਸ ਪ੍ਰੋਗਰਾਮ ਤਹਿਤ ਇੱਕ ‘ਸਪੈਸ਼ਲ ਗੈਸਟ ਲੈਕਚਰ’ ਕੀਤਾ ਗਿਆ। ਇਸ ਦੇ ਮੁੱਖ ਮਹਿਮਾਨ ਵਾਤਾਵਰਨ ਪ੍ਰੇਮੀ ਸੁਰਿੰਦਰਪਾਲ ਕੌਸ਼ਲ ਅਤੇ ਰਾਜੇਸ ਭੂਟਾਨੀ ਸਨ। ਉਨ੍ਹਾਂ ਨੇ ਆਪਣੇ ਪ੍ਰੇਰਨਾਦਾਇਕ ਵਿਚਾਰ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਨਾਲ ਸਾਂਝੇ ਕਰਦੇ ਹੋਏ ਉਨ੍ਹਾਂ ਨੂੰ ਵਾਤਾਵਰਨ ਦੀ ਰੱਖਿਆ, ਕਦਰਾਂ-ਕੀਮਤਾਂ ਅਪਨਾਉਣ, ਬੇਲੋੜੀਆਂ ਚੀਜ਼ਾਂ ਦੀ ਦੁਬਾਰਾ ਸਹੀ ਵਰਤੋਂ ਕਰਨ ਬਾਰੇ ਜਾਗਰੂਕ ਕੀਤਾ। ਵਿਦਿਆਰਥੀਆਂ ਨੇ ਇਸ ਮੌਕੇ ’ਤੇ ਆਪਣੀਆਂ ਕਵਿਤਾਵਾਂ ਦਾ ਉਚਾਰਨ ਕੀਤਾ। ਉਨ੍ਹਾਂ ਨੇ ਇਸ ਮੌਕੇ ਧਰਤੀ ਨੂੰ ਬਚਾਉਣ ਸਬੰਧੀ ਸਹੁੰ ਚੁੱਕੀ ਅਤੇ ਪ੍ਰਣ ਲਿਆ ਕਿ ਉਹ ਕੁਦਰਤੀ ਅਤੇ ਨਵਿਆਉਣਯੋਗ ਕੁਦਰਤੀ ਸੋਮਿਆਂ ਦੀ ਵਰਤੋਂ ਕਰਨਗੇ। ਇਹ ਪ੍ਰੋਗਰਾਮ ਉੱਚ ਸਿੱਖਿਆ ਕੋਆਰਡੀਨੇਟਰ ਮੋਨਿਕਾ ਗੁਪਤਾ ਦੀ ਦੇਖ-ਰੇਖ ਵਿੱਚ ਹੋਇਆ। ਮੁੱਖ ਮਹਿਮਾਨਾਂ ਨੂੰ ਵਿਦਿਆਰਥੀਆਂ ਵੱਲੋਂ ਹੱਥੀਂ ਤਿਆਰ ਪੇਂਟਿੰਗ ਭੇਟ ਕਰ ਕੇ ਸਨਮਾਨਿਆ ਗਿਆ।