ਪੱਤਰ ਪ੍ਰੇਰਕ
ਭੁੱਚੋ ਮੰਡੀ, 20 ਅਕਤੂਬਰ
ਵਾਲਮੀਕਿ ਭਾਈਚਾਰੇ ਵੱਲੋਂ ਮਹਾਰਿਸ਼ੀ ਵਾਲਮੀਕਿ ਦੇ ਜਨਮ ਦਿਹਾੜੇ ਮੌਕੇ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਗਈ। ਇਨ੍ਹਾਂ ਸੁੰਦਰ ਝਾਕੀਆਂ ਨੂੰ ਵਾਰਡ ਨੰਬਰ 5 ਵਿੱਚ ਨਗਰ ਕੌਂਸਲ ਦੇ ਪ੍ਰਧਾਨ ਜੋਨੀ ਬਾਂਸਲ ਅਤੇ ਸੀਨੀਅਰ ਮੀਤ ਪ੍ਰਧਾਨ ਲੱਕੀ ਕੁਮਾਰ ਨੇ ਹਰੀ ਝੰਡੀ ਦੇ ਰਵਾਨਾ ਕੀਤਾ ਅਤੇ ਵਾਲਮੀਕਿ ਭਾਈਚਾਰੇ ਨੂੰ ਵਧਾਈ ਦਿੱਤੀ। ਸ਼ਹਿਰ ਵਾਸੀਆਂ ਨੇ ਸ਼ੋਭਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ।
ਮਾਨਸਾ (ਪੱਤਰ ਪ੍ਰੇਰਕ): ਮਾਨਸਾ ਵਿੱਚ ਵਾਲਮੀਕਿ ਸਮਾਜ ਵੱਲੋਂ ਸ਼ੋਭਾ ਯਾਤਰਾ ਕੱਢੀ ਗਈ, ਜਿਸ ਨੂੰ ਕਾਂਗਰਸੀ ਆਗੂ ਮਨਜੀਤ ਸਿੰਘ ਝੱਲਬੂਟੀ ਨੇ ਰਵਾਨਾ ਕੀਤਾ ਗਿਆ। ਸ੍ਰੀ ਝੱਲਬੂਟੀ ਨੇ ਸ਼ਹਿਰ ਵਾਸੀਆਂ ਨੂੰ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਵਧਾਈ ਦਿੱਤੀ ਅਤੇ ਕਿਹਾ ਕਿ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਵੱਲੋਂ ਵਾਲਮੀਕਿ ਸਮਾਜ ਦੀ ਧਰਮਸ਼ਾਲਾ ਦੇ ਲਈ 4 ਲੱਖ ਰੁਪਏ ਦੀ ਗਰਾਂਟ ਵੀ ਮੰਨਜ਼ੂਰ ਕੀਤੀ ਹੈ, ਜੋ ਕਿ ਧਰਮਸ਼ਾਲਾ ਦੀ ਮੁਰੰਮਤ ’ਤੇ ਖਰਚ ਕੀਤੀ ਜਾਵੇਗੀ।
ਤਪਾ ਮੰਡੀ (ਪੱਤਰ ਪ੍ਰੇਰਕ): ਅੱਜ ਸਦਰ ਬਾਜ਼ਾਰ ਦੇ ਵਾਲਮੀਕਿ ਮੰਦਰ ਤਪਾ ਵਿੱਚ ਵਾਲਮੀਕਿ ਭਾਈਚਾਰੇ ਵੱਲੋਂ ਕੌਂਸਲਰ ਵਿਨੋਦ ਕੁਮਾਰ ਕਾਲਾ ਦੀ ਅਗਵਾਈ ’ਚ ਵਾਲਮੀਕਿ ਜੈਅੰਤੀ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸ਼ਹਿਰ ਵਿਚ ਝਾਕੀਆਂ ਕੱਢੀਆਂ ਗਈਆਂ ਅਤੇ ਬੁਲਾਰਿਆਂ ਨੇ ਸ੍ਰੀ ਵਾਲਮੀਕਿ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ।
ਸ਼ਹਿਣਾ (ਪੱਤਰ ਪ੍ਰੇਰਕ): ਭਗਵਾਨ ਵਾਲਮੀਕ ਸੋਸ਼ਲ ਐਂਡ ਵੈਲਫੇਅਰ ਕਲੱਬ ਸ਼ਹਿਣਾ ਵੱਲੋਂ ਵਾਲਮੀਕ ਜੈਅੰਤੀ ਮਨਾਈ ਗਈ। ਇਸ ਮੌਕੇ ਰੰਘਰੇਟਾ ਦਲ ਦੇ ਜਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਧਾਲੀਵਾਲ, ਕਲੱਬ ਪ੍ਰਧਾਨ ਸੇਵਕ ਸਿੰਘ, ਗੋਰਾ ਸਿੰਘ ਤੇ ਪਤਵੰਤੇ ਹਾਜ਼ਰ ਸਨ। ਬੁਲਾਰਿਆਂ ਨੇ ਭਗਵਾਨ ਵਾਲਮੀਕ ਦੀਆ ਸਿੱਖਿਆਵਾਂ ’ਤੇ ਚੱਲਣ ਦਾ ਪ੍ਰਣ ਲਿਆ।