ਪੱਤਰ ਪ੍ਰੇਰਕ
ਭੁੱਚੋ ਮੰਡੀ, 25 ਜੂਨ
ਇਤਿਹਾਸਕ ਪਿੰਡ ਚੱਕ ਫਤਹਿ ਸਿੰਘ ਵਾਲਾ ਵਿੱਚ ਸ਼ਹੀਦ ਬਾਬਾ ਫ਼ਤਿਹ ਸਿੰਘ ਵੈੱਲਫ਼ੇਅਰ ਸੁਸਾਇਟੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਪਹਿਲੇ ਜਰਨੈਲ ਸ਼ਹੀਦ ਬਾਬਾ ਫ਼ਤਹਿ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਬਾਬਾ ਜੀ ਦੀ ਪ੍ਰਤਿਮਾ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਬਾਬਾ ਫ਼ਤਹਿ ਸਿੰਘ ਯਾਦਗਾਰੀ ਪਾਰਕ ਵਿੱਚ 50 ਪੌਦੇ ਲਗਾਏ।
ਇਸ ਮੌਕੇ ਬਲਜਿੰਦਰ ਸਿੰਘ ਨੇ ਦੱਸਿਆ ਕਿ ਬਾਬਾ ਫ਼ਤਹਿ ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਮਿਲ ਕੇ ਚੱਪੜਚਿੜੀ ਦੇ ਜੰਗੀ ਮੈਦਾਨ ਵਿੱਚ ਸੂਬਾ ਸਰਹੰਦ ਵਜੀਰ ਖਾਂ ਦਾ ਸਿਰ ਕਲਮ ਕਰ ਕੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਬਦਲਾ ਲਿਆ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਦਿੱਲੀ ਵਿਖੇ ਸ਼ਹਾਦਤ ਦਿੱਤੀ। ਇਸ ਮੌਕੇ ਕਮੇਟੀ ਮੈਂਬਰ ਸੁਖਵੀਰ ਸਿੰਘ, ਮਾਸਟਰ ਜਗਸੀਰ ਸਿੰਘ, ਹਰਮੇਲ ਸਾਗਰ, ਕੁਲਜੀਤ ਕੀਤੂ, ਬਲਤੇਜ ਕਾਲਾ, ਸਾਬਕਾ ਸਰਪੰਚ ਗੁਰਬਖਸ਼ ਸਿੰਘ, ਗੁਰਚਰਨ ਸਿੰਘ, ਬੰਤਾ ਸਿੰਘ, ਗੁਰਤੇਜ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।