ਪ੍ਰਕਾਸ਼ ਪੁਰਬ ਸਬੰਧੀ ਸਮਾਗਮ
ਡੀ ਏ ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮਾਨਸਾ ਵਿੱਚ ਗੁਰੂ ਨਾਨਕ ਦੇਵ ਦਾ ਪਵਿੱਤਰ ਪ੍ਰਕਾਸ਼ ਉਤਸਵ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸ਼ਰਧਾ ਅਤੇ...
Advertisement 
ਡੀ ਏ ਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮਾਨਸਾ ਵਿੱਚ ਗੁਰੂ ਨਾਨਕ ਦੇਵ ਦਾ ਪਵਿੱਤਰ ਪ੍ਰਕਾਸ਼ ਉਤਸਵ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸ਼ਰਧਾ ਅਤੇ ਭਾਵਨਾ ਨਾਲ ਭਾਗ ਲਿਆ। ਸਮਾਗਮ ਦੌਰਾਨ ਗੁਰਬਾਣੀ ਕੀਰਤਨ ਨਾਲ ਪੂਰਾ ਸਕੂਲ ਗੁਰੂ ਸੇਵਾ ਦੇ ਰੰਗ ਵਿੱਚ ਰੰਗਿਆ ਹੋਇਆ ਸੀ। ਗੁਰਬਾਣੀ ਨੇ ਹਰੇਕ ਮਨ ਵਿੱਚ ਭਗਤੀ ਤੇ ਸ਼ਾਂਤੀ ਦਾ ਭਾਵ ਜਗਾਇਆ। ਸਕੂਲ ਦੇ ਪ੍ਰਿੰਸੀਪਲ ਵਿਨੋਦ ਰਾਣਾ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵੱਲੋਂ ਦੱਸੇ ਹੋਏ ਮਾਰਗ ’ਤੇ ਤੁਰਦਿਆਂ ਸਮਾਜ ਵਿੱਚ ਏਕਤਾ, ਪਿਆਰ ਤੇ ਸਨੇਹ ਦੀ ਜੋਤ ਜਗਾਉਣ ਦਾ ਸੁਨੇਹਾ ਦਿੱਤਾ।
Advertisement
Advertisement 
× 

