ਪੱਤਰ ਪ੍ਰੇਰਕ
ਮਮਦੋਟ, 27 ਅਗਸਤ
ਸ਼੍ਰੋਮਣੀ ਗੁਗੁਰਦੁਆਰਾ ਪ੍ਰਬੰਧਕ ਕਮੇਟੀ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੇਂਦਰ ਸਰਕਾਰ ਸਿੱਖਾਂ ਨਾਲ ਬੇਇਨਸਾਫ਼ੀ ਕਰ ਰਹੀ ਹੈ। ਸ੍ਰੀ ਧਾਮੀ ਨੇ ਕਿਹਾ, ‘‘ਸਾਨੂੰ ਮੌਜੂਦਾ ਸਰਕਾਰਾਂ ’ਤੇ ਰੋਸ ਹੈ ਕਿ ਉਹ 30-30 ਸਾਲਾਂ ਤੋਂ ਜੇਲ੍ਹਾਂ ਅੰਦਰ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰ ਰਹੀ। ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਜੱਦੋਜਹਿਦ ਕਰ ਰਹੀ ਹੈ ਤੇ ਸਾਰੇ ਹੀ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਬਾਅਦ ਵਿੱਚ ਅੰਮ੍ਰਿਤਸਰ ਵਿਚ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਕਰਕੇ ਸਤੰਬਰ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰੋਗਰਾਮ ਉਲੀਕਿਆ ਜਾਵੇਗਾ।’’