‘ਕੇਂਦਰ ਅਗਲੇ ਮਹੀਨੇ ਰੱਦ ਕਰ ਸਕਦੈ ਖੇਤੀ ਕਾਨੂੰਨ’

‘ਕੇਂਦਰ ਅਗਲੇ ਮਹੀਨੇ ਰੱਦ ਕਰ ਸਕਦੈ ਖੇਤੀ ਕਾਨੂੰਨ’

ਕਰੰਡੀ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਕੇਸ਼ ਟਿਕੈਤ।

ਪੱਤਰ ਪ੍ਰੇਰਕ
ਸੰਘਾ, 27 ਅਕਤੂਬਰ

ਪਿੰਡ ਕਰੰਡੀ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ’ਤੇ ਇੱਕ ਸਾਲ ਅੰਦੋਲਨ ਦਾ ਟੈਗ ਨਹੀਂ ਲਵਾਉਣਾ ਚਾਹੁੰਦੀ ਤੇ 26-27 ਨਵੰਬਰ ਤੋਂ ਪਹਿਲਾਂ ਹੀ ਖੇਤੀ ਕਾਨੂੰਨਾਂ ਨੂੰ ਰੱਦ ਕਰ ਸਕਦੀ ਹੈ। ਕਿਸਾਨ ਅੰਦੋਲਨ ਸ਼ਾਂਤਮਈ ਚੱਲ ਰਿਹਾ ਹੈ ਤੇ ਜੇ 26 ਨਵੰਬਰ ਤੱਕ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਤਾਂ ਕਿਸਾਨਾਂ ਦਾ ਅੰਦੋਲਨ ਖਤਮ ਨਹੀਂ ਹੋਵੇਗਾ। 26 ਜਾਂ 27 ਨਵੰਬਰ ਮਗਰੋਂ ਕਿਸਾਨ ਟੈਂਟਾਂ ਦੀ ਮੁਰੰਮਤ ਕਰਨਗੇ। ਉਨ੍ਹਾਂ ਸਪਸ਼ਟ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਚੋਣ ਵਿੱਚ ਹਿੱਸਾ ਨਹੀਂ ਲਵੇਗਾ ਜੇ ਕੋਈ ਆਗੂ ਆਪਣੇ ਪੱਧਰ ’ਤੇ ਚੋਣ ਲੜਦਾ ਹੈ ਤਾਂ ਸੰਯੁਕਤ ਕਿਸਾਨ ਮੋਰਚਾ ਉਸ ਦੀ ਹਮਾਇਤ ਨਹੀਂ ਕਰੇਗਾ। ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਨਾਲ ਹੱਥ ਮਿਲਾਉਣ ’ਤੇ ਟਿਕੈਤ ਨੇ ਕਿਹਾ ਕਿ ਹਰ ਵਿਅਕਤੀ ਆਜ਼ਾਦ ਹੈ ਤੇ ਚੋਣ ਲੜ ਸਕਦਾ ਹੈ ਪਰ ਸੰਯੁਕਤ ਕਿਸਾਨ ਮੋਰਚੇ ਦਾ ਕੈਪਟਨ ਅਮਰਿੰਦਰ ਸਿੰਘ ਨਾਲ ਕੋਈ ਸਬੰਧ ਨਹੀਂ। ਦਿੱਲੀ ਦੀ ਹੱਦ ’ਤੇ ਨਿਹੰਗਾਂ ਵੱਲੋਂ ਲਖਵੀਰ ਸਿੰਘ ਦੇ ਕਤਲ ਸਬੰਧੀ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਮਗਰੋਂ ਦੋਸ਼ੀ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਚੇਅਰਮੈਨ ਬਿਕਰਮ ਮੋਫਰ ਨੇ ਰਾਕੇਸ਼ ਟਿਕੈਤ ਦਾ ਸਵਾਗਤ ਕਰਦਿਆਂ ਕਿਹਾ ਕਿ ਉਹ ਸ਼ੁਰੂ ਤੋਂ ਹੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨ ਮੋਰਚੇ ਦੀ ਹਮਾਇਤ ਕਰ ਰਹੇ ਹਨ। ਜਾਟ ਮਹਾਂ ਸਭਾ ਪੰਜਾਬ ਦੀ ਉੱਪ ਪ੍ਰਧਾਨ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਸਭਾ ਕਿਸਾਨ ਅੰਦੋਲਨ ਦੀ ਹਮਾਇਤ ਦੇ ਨਾਲ-ਨਾਲ ਅੰਦੋਲਨ ’ਚ ਔਰਤਾਂ ਨੂੰ ਜੋੜਨ ਲਈ ਭੂਮਿਕਾ ਨਿਭਾਅ ਰਹੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All