ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੇਂਦਰੀ ’ਵਰਸਿਟੀ ਵੱਲੋਂ ਗੁਰੂ ਤੇਗ ਬਹਾਦਰ ਦੀ ਸ਼ਹਾਦਤ ’ਤੇ ਵਿਸ਼ੇਸ਼ ਲੈਕਚਰ

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੇਂਦਰੀ ਯੂਨੀਵਰਸਿਟੀ ਵੱਲੋਂ ‘ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ: ਇਤਿਹਾਸ ਲਿਖਣ ਵਿੱਚ ਇੱਕ ਅਭਿਆਸ’ ਵਿਸ਼ੇ ਬਾਰੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ਸਰਪ੍ਰਸਤੀ ਹੇਠ ਕਰਵਾਏ...
ਪ੍ਰੋ. ਗੁਰਿੰਦਰ ਸਿੰਘ ਮਾਨ ਦਾ ਸਨਮਾਨ ਕਰਦੇ ਹੋਏ ਵੀ ਸੀ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ।
Advertisement
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੇਂਦਰੀ ਯੂਨੀਵਰਸਿਟੀ ਵੱਲੋਂ ‘ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ: ਇਤਿਹਾਸ ਲਿਖਣ ਵਿੱਚ ਇੱਕ ਅਭਿਆਸ’ ਵਿਸ਼ੇ ਬਾਰੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਅਮਰੀਕਾ ਦੀ ਕੈਲੀਫੋਰਨੀਆ ਯੂਨੀਵਰਸਿਟੀ ਤੋਂ ਸੇਵਾਮੁਕਤ ਸਿੱਖ ਵਿਦਵਾਨ ਪ੍ਰੋ. ਗੁਰਿੰਦਰ ਸਿੰਘ ਮਾਨ ਮੁੱਖ ਬੁਲਾਰੇ ਵਜੋਂ ਪੁੱਜੇ।

ਇਸ ਪ੍ਰੋਗਰਾਮ ਦੀ ਸ਼ੁਰੂਆਤ ਪੰਜਾਬੀ ਵਿਭਾਗ ਦੀ ਮੁਖੀ ਪ੍ਰੋ. ਰਮਨਦੀਪ ਕੌਰ ਦੇ ਸਵਾਗਤੀ ਸੰਬੋਧਨ ਨਾਲ ਹੋਈ, ਜਦਕਿ ਡਾ. ਰੂਬਲ ਕਨੋਜੀਆ ਨੇ ਮੁੱਖ ਬੁਲਾਰੇ ਦਾ ਪਰਿਚੈ ਦਿੱਤਾ। ’ਵਰਸਿਟੀ ਦੇ ਇਸ ਸਮਾਗਮ ਦੌਰਾਨ ਪ੍ਰੋ. ਮਾਨ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਬਾਣੀ ਅਤੇ ਸ਼ਹਾਦਤ ਨੂੰ ਇਤਿਹਾਸਕ, ਖੋਜ-ਅਧਾਰਤ ਤੇ ਡੂੰਘੇ ਤਰੀਕੇ ਨਾਲ ਪੇਸ਼ ਕੀਤਾ। ਉਨ੍ਹਾਂ ਮੁੱਢਲੀਆਂ ਸਿੱਖ ਹੱਥ ਲਿਖਤਾਂ, ਦਸਤਾਵੇਜ਼ਾਂ ਅਤੇ ਟਕਸਾਲੀ ਪਰੰਪਰਾਵਾਂ ਦੇ ਹਵਾਲੇ ਨਾਲ ਦੱਸਿਆ ਕਿ ਸਿੱਖ ਧਰਮ ਦੀ ਨੀਂਹ ਸੱਚ, ਅਨੁਸ਼ਾਸਨ, ਚਰਿੱਤਰ ਨਿਰਮਾਣ ਅਤੇ ਆਤਮਿਕ ਅਧਿਐਨ ’ਤੇ ਟਿਕੀ ਹੈ। ਪ੍ਰੋ. ਮਾਨ ਨੇ ਇਹ ਵੀ ਕਿਹਾ ਕਿ ਗੁਰੂ ਜੀ ਦੀ ਸ਼ਹਾਦਤ ਸਿਰਫ਼ ਇਤਿਹਾਸਕ ਘਟਨਾ ਨਹੀਂ ਸਗੋਂ ਧਰਮ, ਜ਼ਮੀਰ ਦੀ ਆਜ਼ਾਦੀ ਅਤੇ ਸਮਾਜਿਕ ਸਦਭਾਵਨਾ ਲਈ ਦਿੱਤੀ ਅਦੁੱਤੀ ਕੁਰਬਾਨੀ ਹੈ।

Advertisement

ਇਸ ਦੌਰਾਨ ਵਾਈਸ-ਚਾਂਸਲਰ ਪ੍ਰੋ. ਤਿਵਾਰੀ ਨੇ ਆਪਣੇ ਸੰਬੋਧਨ ਵਿੱਚ ਪ੍ਰੋ. ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਮੁੱਲ ਨਿਆਂ, ਦਇਆ ਤੇ ਨਿਡਰਤਾ ਅੱਜ ਵੀ ਸਮਾਜ ਲਈ ਪ੍ਰੇਰਣਾ ਹਨ। ਅੰਤ ਵਿੱਚ ਪ੍ਰੋ. ਬਾਵਾ ਸਿੰਘ ਨੇ ਮੁੱਖ ਬੁਲਾਰੇ, ਫੈਕਲਟੀ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

 

Advertisement
Show comments