ਪੱਤਰ ਪ੍ਰੇਰਕ
ਟੱਲੇਵਾਲ, 23 ਫਰਵਰੀ
ਪਿੰਡ ਗਹਿਲ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਗਹਿਲ ਵਿਚ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ 81ਵਾਂ ਸਮਾਗਮ ਕਰਵਾਇਆ ਗਿਆ। ਜਥੇਦਾਰ ਬਲਦੇਵ ਸਿੰਘ ਚੂੰਘਾਂ ਦੀ ਅਗਵਾਈ ਵਿੱਚ ਚਾਰ ਦਿਨ ਚੱਲੇ ਸਮਾਗਮਾਂ ਦੇ ਅੱਜ ਆਖ਼ਰੀ ਦਿਨ ਬਾਬਾ ਪਰਮਿੰਦਰ ਸਿੰਘ ਵੱਲੋਂ ਦੀਵਾਨ ਸਜਾਏ ਗਏ। ਭਾਈ ਗੁਰਸੇਵਕ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਅਤੇ ਢਾਡੀ ਜਥਿਆਂ ਨੇ ਹਾਜ਼ਰੀ ਭਰੀ। ਸਟੇਜ ਦਾ ਸੰਚਾਲਨ ਭਾਈ ਸਤਨਾਮ ਸਿੰਘ ਕਥਾ ਵਾਚਕ ਭਦੌੜ ਵੱਲੋਂ ਕੀਤਾ ਗਿਆ।
ਮੈਨੇਜਰ ਅਮਰੀਕ ਸਿੰਘ ਨੇ ਦੱਸਿਆ ਸਮਾਗਮ ਦੌਰਾਨ ਸੰਗਤ ਲਈ ਲੰਗਰ ਦੇ ਪ੍ਰਬੰਧ ਕੀਤੇ ਗਏ। ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਪੁੱਜੇ ਪੰਜ ਪਿਆਰੇ ਸਾਹਿਬਾਨ ਵੱਲੋਂ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ। ਇਸ ਸਮੇਂ 25 ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ। ਉਨ੍ਹਾਂ ਸਾਰੀਆਂ ਸੰਗਤ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਸਮੇਂ ਚਾਨਣ ਸਿੰਘ, ਜਸਵਿੰਦਰ ਸਿੰਘ ਖ਼ਜ਼ਾਨਚੀ, ਸੁਖਪਾਲ ਸਿੰਘ, ਗਗਨਦੀਪ ਸਿੰਘ, ਮਨਪ੍ਰੀਤ ਸਿੰਘ, ਜਸਪਾਲ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।