ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 28 ਨੂੰ
ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ’ਚ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 28 ਨਵੰਬਰ ਨੂੰ ਹੋਵੇਗਾ। ਇਸ ਮੌਕੇ ਚੱਲ ਰਹੀ ਸ੍ਰੀ ਅਖੰਡ ਪਾਠਾਂ ਦੀ ਲੜੀ...
Advertisement
ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ’ਚ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 28 ਨਵੰਬਰ ਨੂੰ ਹੋਵੇਗਾ। ਇਸ ਮੌਕੇ ਚੱਲ ਰਹੀ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਵੀ ਪਾਏ ਜਾਣਗੇ ਅਤੇ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ, ਗ੍ਰੰਥੀ ਬਾਬਾ ਨਿਰਮਲ ਸਿੰਘ ਤੇ ਬਾਬਾ ਨਗਿੰਦਰ ਸਿੰਘ ਨੇ ਦੱਸਿਆ ਕਿ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਭਾਈ ਗੁਰਮਿੰਦਰ ਸਿੰਘ ਅਤੇ ਹੋਰ ਧਾਰਮਿਕ ਵਿਦਵਾਨ ਸੰਗਤ ਨਾਲ ਵਿਚਾਰ ਸਾਂਝੇ ਕਰਨਗੇ।
Advertisement
Advertisement
