ਨਵੇਂ ਦਰਬਾਰ ਦੀ ਇਮਾਰਤ ਦਾ ਕੰਮ ਸੰਪੂਰਨ ਹੋਣ ’ਤੇ ਸਮਾਗਮ
ਮੋਹਿਤ ਮਿਨਰਲਜ਼ ਵੱਲੋਂ ਗੁਰਦੁਆਰਾ ਕਮੇਟੀ ਨੂੰ 11 ਲੱਖ ਰੁਪਏ ਭੇਟ
ਪਿੰਡ ਬੱਲ੍ਹੋ ਵਿੱਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਦੇ ਨਵੇਂ ਦਰਬਾਰ ਸਾਹਿਬ ਦੀ ਇਮਾਰਤ ਦਾ ਕਾਰਜ ਸੰਪੂਰਨ ਹੋਣ ’ਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਅਸਥਾਨ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ ਅਤੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਪ੍ਰਬੰਧਕ ਕਮੇਟੀ ਗੁਰਦੁਆਰਾ ਪਾਤਸ਼ਾਹੀ ਛੇਵੀਂ, ਗ੍ਰਾਮ ਪੰਚਾਇਤ ਅਤੇ ਤਰਨਜੋਤ ਵੈੱਲਫੇਅਰ ਸੁਸਾਇਟੀ ਬੱਲ੍ਹੋ ਨੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਧਾਰਮਿਕ ਸਮਾਗਮ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਨਵੇਂ ਦਰਬਾਰ ਸਾਹਿਬ ਦੀ ਉਸਾਰੀ ਲਈ ਨਗਰ ਨਿਵਾਸੀ ਯੋਗਦਾਨ ਪਾਉਣ ਲਈ ਵਧਾਈ ਦੇ ਪਾਤਰ ਹਨ, ਉੱਥੇ ਹੀ ਉਨ੍ਹਾਂ ਗ੍ਰਾਮ ਪੰਚਾਇਤ ਤੇ ਸਮਾਜਸੇਵੀ ਗੁਰਮੀਤ ਸਿੰਘ ਮਾਨ ਵੱਲੋਂ ਪਿੰਡ ਵਿੱਚ ਕੀਤੇ ਜਾ ਰਹੇ ਵਿਕਾਸ ਕੰਮਾਂ ਲਈ ਸ਼ਲਾਘਾ ਕੀਤੀ। ਇਸ ਮੌਕੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ ਨੇ ਤਰਨਜੋਤ ਵੈੱਲਫੇਅਰ ਸੁਸਾਇਟੀ ਦੀ ਸ਼ਲਾਘਾ ਕੀਤੀ। ਮੋਹਿਤ ਮਿਨਲਰਜ਼ ਲਿਮਟਿਡ ਦੇ ਚੇਅਰਮੈਨ ਚੰਦਰ ਭੂਸ਼ਣ ਬਜਾਜ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਵਾਈ ਤੇ ਗੁਰਦੁਆਰਾ ਸਾਹਿਬ ਲਈ 11 ਲੱਖ ਰੁਪਏ ਦਾਨ ’ਤੇ ਤੋਰ ਦਿੱਤੇ। ਇਸ ਤੋਂ ਇਲਾਵਾ ਗੁਰੂ ਰਾਮਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਸੂਰਤ ਗੁਜਰਾਤ ਨੇ 25 ਹਜ਼ਾਰ ਰੁਪਏ ਦਾਨ ਦਿੱਤਾ। ਇਸ ਮੌਕੇ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਵਿਧਾਇਕ ਸੁਖਵੀਰ ਸਿੰਘ, ਭਾਈ ਮਨਿੰਦਰਜੀਤ ਸਿੰਘ ਪ੍ਰਿੰਸੀਪਲ ਗੁਰਮਤਿ ਮਿਸ਼ਨਰੀ ਕਾਲਜ ਰੋਪੜ, ਭਾਈ ਪ੍ਰਦੀਪ ਸਿੰਘ ਜਲੰਧਰ ਵਾਲੇ ਕਥਾਵਾਚਕ, ਸਮਾਜ ਸੇਵੀ ਗੁਰਮੀਤ ਸਿੰਘ ਮਾਨ, ਭਾਜਪਾ ਆਗੂ ਗੁਰਪ੍ਰੀਤ ਸਿੰਘ ਮਲੂਕਾ ਤੇ ਦਿਆਲ ਸਿੰਘ ਸੋਢੀ ਆਦਿ ਪਿੰਡ ਵਾਸੀ ਹਾਜ਼ਰ ਸਨ।

