ਪੱਤਰ ਪ੍ਰੇਰਕ
ਬੋਹਾ, 14 ਜੁਲਾਈ
ਸਰਕਾਰੀ ਸੈਕੰਡਰੀ ਸਕੂਲ ਰਿਉਂਦ ਕਲਾਂ ਵੱਲੋਂ ਸ਼ੈਸਨ 2021-22 ਦੌਰਾਨ ਅੱਠਵੀਂ , ਦਸਵੀਂ, ਬਾਰ੍ਹਵੀਂ ਜਮਾਤ ਵਿੱਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸਰਪੰਚ ਸੁਖਦੇਵ ਸਿੰਘ ਤੇ ਸਕੂਲ ਕਮੇਟੀ ਦੇ ਚੇਅਰਮੈਨ ਹਰਕੇਸ਼ ਸਿੰਘ ਸਾਬਕਾ ਚੇਅਰਮੈਨ ਜਸਵੀਰ ਸਿੰਘ ਤੇ ਜਗਪਾਲ ਸਿੰਘ ਨੇ ਅਵੱਲ ਰਹਿਣ ਵਾਲੇ ਵਿਦਿਆਰਥੀਆਂ, ਉਹਨਾਂ ਦੇ ਮਾਤਾ-ਪਿਤਾ ਤੇ ਅਧਿਆਪਕਾਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਬਾਰ੍ਹਵੀਂ ਜਮਾਤ ਵਿੱਚੋਂ ਕ੍ਰਮਵਾਰ ਪਹਿਲਾ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਜਸ਼ਨਪ੍ਰੀਤ ਕੌਰ ਗੁਰਸ਼ਰਨ ਕੌਰ ਤੇ ਨੀਤੂ ਕੌਰ ਨੂੰ , ਦਸਵੀਂ ਵਿੱਚੋਂ ਜਸ਼ਨਪ੍ਰੀਤ ਸਿੰਘ ,ਸਹਿਜਪ੍ਰੀਤ ਸਿੰਘ ਤੇ ਰਹਿਮਤ ਸਿੰਘ ਤੇ ਹਰਮਨ ਕੌਰ ਨੂੰ ,ਅੱਠਵੀਂ ਜਮਾਤ ਵਿੱਚੋਂ ਅਮਨਦੀਪ ਕੌਰ, ਖੁਸ਼ਪਾਲ ਕੌਰ ਤੇ ਦਿਲਸ਼ਾਨ ਸਿੰਘ ਨੂੰ ਸਨਮਾਨ ਚਿਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਮੈਰੀਟੋਰੀਅਸ ਤੇ ਨਵੋਦਿਆ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।