ਸਿਲਾਈ-ਕਢਾਈ ਕੋਰਸ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ ਵੰਡੇ
ਸੇਵਾ ਭਾਰਤੀ ਸੰਸਥਾ ਜ਼ੀਰਾ ਵੱਲੋਂ ਅੱਜ ਪੰਜਾਬ ਦੇ ਸਰਪ੍ਰਸਤ ਮਧੂ ਮਿੱਤਲ, ਪ੍ਰਧਾਨ ਪ੍ਰੀਤਮ ਸਿੰਘ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਕਿਰਨ ਗੌੜ ਦੀ ਅਗਵਾਈ ਹੇਠ ਪਿੰਡ ਵਕੀਲਾਂ ਵਾਲਾ ਦੇ ਸਰਕਾਰੀ ਹਾਈ ਸਕੂਲ ਵਿੱਚ ਸਰਪੰਚ ਸੁਖਚੈਨ ਸਿੰਘ ਸਰਾ ਅਤੇ ਹੈੱਡ ਮਾਸਟਰ ਵਿਸ਼ੇਸ਼ ਸਚਦੇਵਾ ਦੀ ਦੇਖ-ਰੇਖ ਹੇਠ ਸਿਲਾਈ ਕਢਾਈ ਦਾ ਕੋਰਸ ਪੂਰਾ ਕਰਨ ਵਾਲੀਆਂ 18 ਦੇ ਕਰੀਬ ਵਿਦਿਆਰਥਣਾ ਨੂੰ ਸਰਟੀਫਿਕੇਟ ਵੰਡੇ ਗਏ। ਪ੍ਰਕਿਰਤੀ ਕਲੱਬ ਜ਼ੀਰਾ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ, ਹੈੱਡ ਮਾਸਟਰ ਵਿਸ਼ੇਸ਼ ਸਚਦੇਵਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੇਵਾ ਭਾਰਤੀ ਦੇ ਇਸ ਉਪਰਾਲੇ ਨਾਲ ਔਰਤਾਂ ਅਤੇ ਲੜਕੀਆਂ ਆਪਣਾ ਰੁਜ਼ਗਾਰ ਚਲਾ ਕੇ ਆਪਣੇ ਪੈਰਾਂ ਸਿਰ ਖੜ੍ਹੀਆਂ ਹੋ ਸਕਣਗੀਆਂ। ਪ੍ਰਧਾਨ ਪ੍ਰੀਤਮ ਸਿੰਘ ਨੇ ਕਿਹਾ ਕਿ ਸਮਾਜ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਸੇਵਾ ਕਾਰਜਾਂ ਲਈ ਪ੍ਰੇਰਿਤ ਕਰਨ ਦੀ ਲੋੜ ਹੈ ਤਾਂ ਜੋ ਸਮਾਜ ਦੇ ਪੱਛੜੇ ਵਰਗਾਂ ਦੀ ਭਲਾਈ ਲਈ ਇਸ ਕਾਰਜ ਦਾ ਹੋਰ ਪ੍ਰਚਾਰ ਅਤੇ ਪ੍ਰਸਾਰ ਕੀਤਾ ਜਾ ਸਕੇ। ਇਸ ਮੌਕੇ ਵੀਰ ਸਿੰਘ ਚਾਵਲਾ, ਪ੍ਰਤਾਪ ਸਿੰਘ ਹੀਰਾ, ਨਵਦੀਪ ਕੌਰ, ਬਲਜੀਤ ਸਿੰਘ, ਗੁਰਪਾਲ ਸਿੰਘ, ਰਾਜਨਪ੍ਰੀਤ ਸਿੰਘ, ਰੋਹਿਤ ਕੁਮਾਰ, ਮਨੀਸ਼ਾ, ਪਰਮਿੰਦਰ ਕੌਰ ਤੇ ਰਾਜਵਿੰਦਰ ਕੌਰ ਆਦਿ ਹਾਜ਼ਰ ਸਨ।