ਚਹਿਲ ਆਬਜ਼ਰਵਰ ਨਿਯੁਕਤ
ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਵੱਲੋਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਕਾਂਗਰਸੀ ਆਗੂ ਜਸ਼ਨਦੀਪ ਸਿੰਘ ਜਸ਼ਨ ਚਹਿਲ ਨੂੰ ਕਾਂਗਰਸ ਜ਼ਿਲ੍ਹਾ ਫ਼ਰੀਦਕੋਟ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਵਜੋਂ...
Advertisement
ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਵੱਲੋਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਕਾਂਗਰਸੀ ਆਗੂ ਜਸ਼ਨਦੀਪ ਸਿੰਘ ਜਸ਼ਨ ਚਹਿਲ ਨੂੰ ਕਾਂਗਰਸ ਜ਼ਿਲ੍ਹਾ ਫ਼ਰੀਦਕੋਟ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਵਜੋਂ ਸੇਵਾਵਾ ਨਿਭਾਅ ਰਹੇ ਹਨ। ਜਸ਼ਨ ਚਹਿਲ ਨੇ ਆਪਣੀ ਨਿਯੁਕਤੀ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਇਸੇ ਦੌਰਾਨ ਬਲਾਕ ਭਗਤਾ ਦੇ ਪ੍ਰਧਾਨ ਅੰਗਰੇਜ਼ ਸਿਰੀਏਵਾਲਾ, ਬਲਾਕ ਫੂਲ ਦੇ ਪ੍ਰਧਾਨ ਗੁਰਚਰਨ ਧਾਲੀਵਾਲ, ਰਾਜਵੰਤ ਸਿੰਘ ਭਗਤਾ, ਸੁਰਿੰਦਰ ਕੁੱਕੂ, ਕਾਲਾ ਜਲਾਲ, ਰਿੰਪਲ ਭੱਲਾ ਤੇ ਹਰਜੀਵਨ ਬਰਾੜ ਨੇ ਉਨ੍ਹਾਂ ਦੀ ਨਿਯੁਕਤੀ ਦਾ ਸਵਾਗਤ ਕੀਤਾ ਹੈ।
Advertisement
Advertisement
×