ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੇਅਰਮੈਨ ਵੱਲੋਂ ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨਾਲ ਮੀਟਿੰਗ

ਮਾਰਕੀਟ ਕਮੇਟੀ ਤਲਵੰਡੀ ਭਾਈ ਦੇ ਚੇਅਰਮੈਨ ਹਰਪ੍ਰੀਤ ਸਿੰਘ ਕਲਸੀ ਨੇ ਇਲਾਕੇ ਦੇ ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਨਾਲ ਆਗਾਮੀ ਝੋਨੇ ਦੇ ਸੀਜ਼ਨ ਸਬੰਧੀ ਮੀਟਿੰਗਾਂ ਕੀਤੀਆਂ ਜਿਨ੍ਹਾਂ ਵਿੱਚ ਝੋਨੇ ਦੀ ਨਮੀ ਦਾ ਮੁੱਦਾ ਕੇਂਦਰ ਰਿਹਾ। ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੇ ਚੇਅਰਮੈਨ ਸ੍ਰੀ...
Advertisement
ਮਾਰਕੀਟ ਕਮੇਟੀ ਤਲਵੰਡੀ ਭਾਈ ਦੇ ਚੇਅਰਮੈਨ ਹਰਪ੍ਰੀਤ ਸਿੰਘ ਕਲਸੀ ਨੇ ਇਲਾਕੇ ਦੇ ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਨਾਲ ਆਗਾਮੀ ਝੋਨੇ ਦੇ ਸੀਜ਼ਨ ਸਬੰਧੀ ਮੀਟਿੰਗਾਂ ਕੀਤੀਆਂ ਜਿਨ੍ਹਾਂ ਵਿੱਚ ਝੋਨੇ ਦੀ ਨਮੀ ਦਾ ਮੁੱਦਾ ਕੇਂਦਰ ਰਿਹਾ। ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੇ ਚੇਅਰਮੈਨ ਸ੍ਰੀ ਕਲਸੀ ਨੂੰ ਕਿਹਾ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਕਿ ਉਹ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ। ਸੁਝਾਅ ਆਇਆ ਕਿ ਪਿੰਡਾਂ ਵਿੱਚ ਬਾਕਾਇਦਾ ਗੁਰੂ ਘਰਾਂ ਦੇ ਸਪੀਕਰਾਂ ਜਾਂ ਹੋਰ ਸਾਧਨਾਂ ਰਾਹੀਂ ਮੁਨਿਆਦੀ ਕਰਵਾਈ ਜਾਵੇ। ਸ੍ਰੀ ਕਲਸੀ ਨੇ ਮਾਰਕੀਟ ਕਮੇਟੀ ਦੇ ਦਫ਼ਤਰੀ ਅਮਲੇ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਦੇ ਸਰਪੰਚਾਂ ਨਾਲ ਸੰਪਰਕ ਕਰ ਕੇ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਮੀਟਿੰਗਾਂ ’ਚ ਹੋਰ ਮਸਲਿਆਂ ’ਤੇ ਵੀ ਵਿਚਾਰ ਹੋਈ। ਮੀਟਿੰਗ ਵਿੱਚ ਸ਼ੈਲਰ ਯੂਨੀਅਨ ਦੇ ਪ੍ਰਧਾਨ ਪ੍ਰਦੀਪ ਢੱਲ, ਆੜ੍ਹਤੀ ਯੂਨੀਅਨ ਦੇ ਪ੍ਰਧਾਨ ਗੁਰਜੰਟ ਸਿੰਘ ਢਿੱਲੋਂ, ਰਛਪਾਲ ਸਿੰਘ ਕਰਮੂਵਾਲਾ, ਰੂਪ ਲਾਲ ਵੱਤਾ, ਵਿਜੈ ਸਲੂਜਾ, ਰਿਪਨ ਮੰਗਲਾ, ਮਾਰਕੀਟ ਕਮੇਟੀ ਦੇ ਸਕੱਤਰ ਹਰਦੀਪ ਸਿੰਘ ਬਰਸਾਲ, ਮੰਡੀ ਸੁਪਰਵਾਈਜ਼ਰ ਮਹੇਸ਼ ਕੁਮਾਰ ਤੇ ਲਵਪ੍ਰੀਤ ਸਿੰਘ ਹਾਜ਼ਰ ਸਨ। 

Advertisement
Advertisement
Show comments