ਚੇਅਰਮੈਨ ਨੇ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ
ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਡਾ. ਮਲਕੀਤ ਸਿੰਘ ਥਿੰਦ ਨੇ ਕਿਹਾ ਕਿ ਸਰਕਾਰ ਵੱਲੋਂ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਬਣਦਾ ਲਾਭ ਲੋੜਵੰਦਾਂ ਨੂੰ ਮੁਹੱਈਆ ਕਰਾਉਣਾ ਯਕੀਨੀ ਬਣਾਇਆ ਜਾਵੇ। ਉਹ ਅੱਜ ਇਥੇ ਵੱਖ-ਵੱਖ ਵਿਭਾਗਾਂ ਦੀਆਂ ਪੱਛੜੀਆਂ ਸ਼੍ਰੇਣੀਆਂ...
ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਡਾ. ਮਲਕੀਤ ਸਿੰਘ ਥਿੰਦ ਨੇ ਕਿਹਾ ਕਿ ਸਰਕਾਰ ਵੱਲੋਂ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਬਣਦਾ ਲਾਭ ਲੋੜਵੰਦਾਂ ਨੂੰ ਮੁਹੱਈਆ ਕਰਾਉਣਾ ਯਕੀਨੀ ਬਣਾਇਆ ਜਾਵੇ। ਉਹ ਅੱਜ ਇਥੇ ਵੱਖ-ਵੱਖ ਵਿਭਾਗਾਂ ਦੀਆਂ ਪੱਛੜੀਆਂ ਸ਼੍ਰੇਣੀਆਂ ਸਬੰਧੀ ਲੋਕ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਮੌਕੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਡੀ ਸੀ ਨਵਜੋਤ ਕੌਰ ਅਤੇ ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ। ਚੇਅਰਮੈਨ ਕੁਲਦੀਪ ਥਿੰਦ ਨੇ ਅਧਿਕਾਰੀਆਂ ਨੂੰ ਪਛੜੇ ਵਰਗ ਦੇ ਲੋੜਵੰਦ ਲੋਕਾਂ ਨੂੰ ਸਰਕਾਰ ਦੀ ਹਰੇਕ ਯੋਜਨਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਹਰੇਕ ਗ੍ਰਾਂਟ ਅਤੇ ਪਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ ਦਾ ਲਾਭ ਲੈਣ ਵਿੱਚ ਕਿਸੇ ਨੂੰ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਪਿੰਡ, ਵਾਰਡ ਪੱਧਰ ’ਤੇ ਪਛੜੀਆਂ ਸ਼੍ਰੇਣੀਆਂ ਨੂੰ ਸਰਕਾਰ ਤੋਂ ਮਿਲਣ ਵਾਲੀਆਂ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਨੂੰ ਆਉਂਦੀਆਂ ਦਿੱਕਤਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜਵੰਦ ਲੋਕਾਂ ਦੀਆਂ ਵਿਭਾਗੀ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਗੁਰਲੀਨ ਕੌਰ ਹਾਜ਼ਰ ਸਨ।

