ਚੇਅਰਮੈਨ ਨੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦਾ ਦੌਰਾ ਕੀਤਾ
ਇੱਥੇ ਸਥਿਤ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀ ਏ ਕਿਊ ਐੱਮ) ਦੇ ਚੇਅਰਮੈਨ ਰਾਜੇਸ਼ ਵਰਮਾ ਨੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ’ਚ ਕੋਲ ਹੈਂਡਲਿੰਗ ਪਲਾਂਟ (ਸੀ ਐੱਚ ਪੀ) ਦਾ ਦੌਰਾ ਕਰ ਕੇ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼...
ਇੱਥੇ ਸਥਿਤ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀ ਏ ਕਿਊ ਐੱਮ) ਦੇ ਚੇਅਰਮੈਨ ਰਾਜੇਸ਼ ਵਰਮਾ ਨੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ’ਚ ਕੋਲ ਹੈਂਡਲਿੰਗ ਪਲਾਂਟ (ਸੀ ਐੱਚ ਪੀ) ਦਾ ਦੌਰਾ ਕਰ ਕੇ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਡੀ ਆਈ ਜੀ ਬਠਿੰਡਾ ਰੇਂਜ ਹਰਜੀਤ ਸਿੰਘ, ਐੱਸ ਐੱਸ ਪੀ ਅਮਨੀਤ ਕੌਂਡਲ, ਚੀਫ ਇੰਜਨੀਅਰ ਤੇਜ ਬਾਂਸਲ ਅਤੇ ਸੀਨੀਅਰ ਇੰਜਨੀਅਰ ਕਪਿਲ ਦੇਵ ਆਦਿ ਹਾਜ਼ਰ ਸਨ। ਇਸ ਮੌਕੇ ਚੇਅਰਮੈਨ ਰਾਜੇਸ਼ ਵਰਮਾ ਨੇ ਕੋਲ ਹੈਂਡਲਿੰਗ ਪਲਾਂਟ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਚੀਫ਼ ਇੰਜਨੀਅਰ ਤੇਜ ਬਾਂਸਲ ਨੇ ਦੱਸਿਆ ਕਿ ਇਸ ਥਰਮਲ ਪਲਾਂਟ ਵਿੱਚ ਰੋਜ਼ਾਨਾ 16 ਹਜ਼ਾਰ ਮੀਟ੍ਰਿਕ ਟਨ ਕੋਲਾ 4 ਟਰੇਨਾਂ ਰਾਹੀਂ ਬਾਹਰੋਂ ਆਉਂਦਾ ਹੈ ਜਿਸ ਨੂੰ ਪੀਸਿਆ ਜਾਂਦਾ ਹੈ, ਫਿਰ ਪਾਊਡਰ ਦੇ ਰੂਪ ਵਿੱਚ ਭੱਠੀ ਵਿੱਚ ਬਲਦਾ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਸੀ ਐੱਚ ਪੀ ਬਾਇਓਮਾਸ ਪੈਲਿਟਸ ਵਾਤਾਵਰਨ ਮੰਤਰਾਲੇ ਤੋਂ ਮਾਨਤਾ ਪ੍ਰਾਪਤ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਰਾਲੀ ਦੀਆਂ ਗਿਟੀਆਂ ਬਣਾ ਕੇ 5 ਫੀਸਦੀ ਕੋਲੇ ’ਚ ਵਰਤਿਆ ਜਾਂਦਾ ਹੈ। ਇਸ ਤੋਂ ਪਹਿਲਾਂ ਚੇਅਰਮੈਨ ਰਾਜੇਸ਼ ਵਰਮਾ ਦਾ ਸਥਾਨਕ ਲੇਕ ਵਿਊ ਪਹੁੰਚਣ ’ਤੇ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਅਧਿਕਾਰੀ ਆਦਿ ਹਾਜ਼ਰ ਸਨ।

