ਪੀਆਰਟੀਸੀ ਕਾਮਿਆਂ ਵੱਲੋਂ ਚੱਕਾ ਜਾਮ

ਪੀਆਰਟੀਸੀ ਕਾਮਿਆਂ ਵੱਲੋਂ ਚੱਕਾ ਜਾਮ

ਪਨਬੱਸ ਅਤੇ ਪੀਆਰਟੀਸੀ ਮੁਲਾਜ਼ਮਾਂ ਦੇ ਪ੍ਰਦਰਸ਼ਨ ਕਾਰਨ ਬਠਿੰਡੇ ਦੀਆਂ ਸੜਕਾਂ ’ਤੇ ਲੱਗਿਆ ਜਾਮ। -ਫੋਟੋ: ਪਵਨ ਸ਼ਰਮਾ

ਸ਼ਗਨ ਕਟਾਰੀਆ

ਬਠਿੰਡਾ, 4 ਅਗਸਤ

ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੇ ਦੂਜੇ ਦਿਨ ਦੇ ਪ੍ਰਦਰਸ਼ਨ ਤਹਿਤ ਸਥਾਨਕ ਬੱਸ ਅੱਡੇ ਦੇ ਗੇਟ ’ਤੇ ਪ੍ਰਸਤਾਵਿਤ ਪ੍ਰੋਗਰਾਮ ਅਧੀਨ ਚਾਰ ਘੰਟੇ ਦਾ ਜਾਮ ਲਾਇਆ ਗਿਆ। ਜਾਮ ਕਰਕੇ ਅੱਡੇ ਦੇ ਅੰਦਰ ਤੇ ਬਾਹਰ ਬੱਸਾਂ ਦੂਰ-ਦੂਰ ਤੱਕ ਖੜ੍ਹਨ ਨਾਲ ਸੜਕੀ ਆਵਾਜਾਈ ਵਿਚ ਵਿਘਨ ਪਿਆ। ਬੱਸਾਂ ਦਾ ਪਹੀਆ ਜਾਮ ਹੋਣ ਕਰਕੇ ਸਵਾਰੀਆਂ ਨੂੰ ਖੱਜਲ-ਖੁਆਰ ਹੋਣਾ ਪਿਆ। ਆਪਣੀ ਮੰਜ਼ਿਲ ’ਤੇ ਪਹੁੰਚਣ ਲਈ ਮੁਸਾਫ਼ਿਰਾਂ ਨੂੰ ਪ੍ਰੇਸ਼ਾਨੀ ਝਲਣੀ ਪਈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਸੰਦੀਪ ਸਿੰਘ, ਸਰਪ੍ਰਸਤ ਕੁਲਦੀਪ ਸਿੰਘ, ਮੀਤ ਪ੍ਰਧਾਨ ਗੁਰਦੀਪ ਸਿੰਘ ਆਦਿ ਨੇ ਕਿਹਾ ਕਿ ਜਥੇਬੰਦੀ ਦੇ ਵਫ਼ਦ ਦੀ ਪੀਆਰਟੀਸੀ ਦੇ ਐਮਡੀ, ਜੀਐਮ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ 3 ਅਗਸਤ ਨੂੰ ਹੋਈ ਮੀਟਿੰਗ ਬੇਨਤੀਜਾ ਰਹਿਣ ਕਰਕੇ ਭਵਿੱਖ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਬਠਿੰਡਾ ਬੱਸ ਅੱਡੇ ਦੇ ਮੁੱਖ ਗੇਟ ’ਤੇ ਧਰਨਾ ਦੇ ਰਹੇ ਕੱਚੇ ਬੱਸ ਕਾਮੇ। -ਫੋਟੋ: ਪਵਨ ਸ਼ਰਮਾ

ਬਰਨਾਲਾ (ਪ੍ਰਸ਼ੋਤਮ ਬੱਲੀ): ਪੀਆਰਟੀਸੀ ਬਰਨਾਲਾ ਦੇ ਕੱਚੇ ਕਾਮਿਆਂ ਸਥਾਨਕ ਮੁੱਖ ਬੱਸ ਸਟੈਂਡ ਦਾ ਗੇਟ ਬੰਦ ਕਰਕੇ 2 ਘੰਟੇ ਜ਼ਾਮ ਲਗਾ ਕੇ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਡਿਪੂ ਪ੍ਰਧਾਨ ਨਿਰਪਾਲ ਸਿੰਘ, ਸਤਵੀਰ ਸਿੰਘ (ਜਰਨਲ ਸਕੱਤਰ), ਗੁਰਪ੍ਰੀਤ ਸੇਖਾ (ਕੈਸ਼ੀਅਰ) ਬਿੰਦਰਪਾਲ (ਪ੍ਰਧਾਨ), ਸੁਖਪਾਲ ਸਿੰਘ (ਮੀਤ ਪ੍ਰਧਾਨ), ਰਣਧੀਰ ਸਿੰਘ ਤੇ ਜਸਵੀਰ ਸਿੰਘ (ਚੇਅਰਮੈਨ) ਆਦਿ ਆਗੂਆਂ ਨੇ ਸੰਬੋਧਨ ਕੀਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਪੰਜਾਬ ਰੋਡਵੇਜ ਪਨਬੱਸ ਅਤੇ ਪੀ.ਆਰ.ਟੀ.ਸੀ. ਵਿਚ ਘੱਟੋ-ਘੱਟ 10 ਹਜ਼ਾਰ ਬੱਸਾਂ ਪਾਈਆਂ ਜਾਣ, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ਵਿਚ ਪੱਕੇ ਕੀਤਾ ਜਾਵੇ, ਬਰਾਬਰ ਕੰਮ ਬਰਾਬਰ ਤਨਖਾਹ ਨਿਯਮ ਲਾਗੂ ਕੀਤਾ ਜਾਵੇ।

ਬੁਢਲਾਡਾ (ਪੱਤਰ ਪੇ੍ਰਕ): ਇੱਥੇ ਪੀ.ਆਰ.ਟੀ.ਸੀ ਬੱਸ ਡਿੱਪੂ ਬੁਢਲਾਡਾ ਦੇ ਸਮੂਹ ਡਰਾਈਵਰਾਂ, ਕੰਡਕਟਰਾਂ ਵੱਲੋਂ ਚਾਰ ਘੰਟੇ ਬੱਸਾਂ ਦਾ ਚੱਕਾ ਜਾਮ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਬੱਸ ਅੱਡੇ ਦੇ ਮੁੱਖ ਗੇਟ ਤੇ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਯੁਨੀਅਨ ਆਗੂ ਗੁਰਸੇਵਕ ਸਿੰਘ, ਕਾਵਲ ਸਿੰਘ, ਜਸਵਿੰਦਰ ਸਿੰਘ ਅਤੇ ਗਰਜਾ ਸਿੰਘ ਨੇ ਆਪਣੀ ਸਾਂਝੀ ਸੁਰ ਵਿੱਚ ਕਿਹਾ ਕਿ ਅੱਜ ਪੀ.ਆਰ.ਟੀ.ਸੀ ਦੇ ਸਾਰੇ ਅੱਠ ਬੱਸ ਡਿੱਪੂ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੇ ਵਿਰੋਧ ਵਿੱਚ ਚੱਕਾ ਜਾਮ ਕੀਤਾ ਗਿਆ ਹੈ। ਇਸ ਮੌਕੇ ਯੁਨੀਅਨ ਆਗੂ ਅੰਮ੍ਰਿਤਪਾਲ ਸਿੰਘ, ਜਸਪਾਲ ਸਿੰਘ, ਦੀਪਕ ਪਾਲ, ਰਮਨਦੀਪ ਸਿੰਘ , ਗੁਰਵਿੰਦਰ ਸਿੰਘ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All