Gurdwara Committee Member ਦੀ ਰਿਹਾਈ ਲਈ ਚੱਕਾ ਜਾਮ
ਜ਼ਿਲ੍ਹੇ ਪਿੰਡ ਬੀਰੇਵਾਲਾ ਜੱਟਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੁਰਦੁਆਰੇ ਦੇ ਸਾਬਕਾ ਗ੍ਰੰਥੀ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਮੇਟੀ ਮੈਂਬਰ ਦੀ ਰਿਹਾਈ ਲਈ ਪਿੰਡ ਵਾਸੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਪ੍ਰਦਰਸ਼ਨਕਾਰੀਆਂ ਨੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼...
ਜ਼ਿਲ੍ਹੇ ਪਿੰਡ ਬੀਰੇਵਾਲਾ ਜੱਟਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੁਰਦੁਆਰੇ ਦੇ ਸਾਬਕਾ ਗ੍ਰੰਥੀ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਮੇਟੀ ਮੈਂਬਰ ਦੀ ਰਿਹਾਈ ਲਈ ਪਿੰਡ ਵਾਸੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਪ੍ਰਦਰਸ਼ਨਕਾਰੀਆਂ ਨੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਨੇੜੇ ਸਿਰਸਾ-ਲੁਧਿਆਣਾ ਮੁੱਖ ਮਾਰਗ ’ਤੇ ਜਾਮ ਲਾ ਕੇ ਨਿਰਪੱਖ ਜਾਂਚ ਦੀ ਮੰਗ ਕੀਤੀ।
ਜ਼ਿਕਰਯੋਗ ਹੈ ਕਿ ਪਿੰਡ ਬੀਰੇਵਾਲਾ ਜੱਟਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ’ਤੇ ਭੱਦੀ ਸ਼ਬਦਾਵਲੀ ਲਿਖਣ ਦਾ ਮਾਮਲਾ ਸਾਹਮਣੇ ਆਇਆ ਸੀ। ਸ਼੍ਰੋਮਣੀ ਕਮੇਟੀ ਤੇ ਮਾਨਸਾ ਪੁਲੀਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਗੁਰਦੁਆਰੇ ਦੇ ਗ੍ਰੰਥੀ ਨੇ ਖੁਦਕੁਸ਼ੀ ਕਰ ਲਈ। ਗ੍ਰੰਥੀ ਦੇ ਪਰਿਵਾਰ ਦੇ ਬਿਆਨਾਂ ’ਤੇ ਪੁਲੀਸ ਨੇ ਗੁਰੂ ਘਰ ਦੀ ਕਮੇਟੀ ਦੇ ਮੈਂਬਰ ਮੇਵਾ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਸੀ।
ਮੁੱਖ ਮਾਰਗ ’ਤੇ ਧਰਨੇ ਨੂੰ ਸੰਬੋਧਨ ਕਰਦਿਆਂ ਹਰਪ੍ਰੀਤ ਸਿੰਘ, ਮਨਜੀਤ ਸਿੰਘ, ਸਿੰਦਰ ਕੌਰ ਅਤੇ ਕਰਮਜੀਤ ਕੌਰ ਨੇ ਮੰਗ ਕੀਤੀ ਕਿ ਬੇਅਦਬੀ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਮੇਵਾ ਸਿੰਘ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਮੇਵਾ ਸਿੰਘ ਧਾਰਮਿਕ ਬਿਰਤੀ ਵਾਲਾ ਨੌਜਵਾਨ ਹੈ ਅਤੇ ਲੰਬੇ ਸਮੇਂ ਤੋਂ ਗੁਰਦੁਆਰੇ ਵਿੱਚ ਸੇਵਾ ਕਰ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੇਵਾ ਸਿੰਘ ਨੂੰ ਜਾਣ-ਬੁੱਝ ਕੇ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

