ਦਸ ਸਕੂਲ ਵੈਨਾਂ ਦੇ ਚਲਾਨ ਕੱਟੇ
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਅੱਜ ਮਹਿਲ ਕਲਾਂ ਵਿੱਚ 35 ਪ੍ਰਾਈਵੇਟ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ 10 ਬੱਸਾਂ ਦੇ ਚਲਾਨ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਗੁਰਜੀਤ ਕੌਰ ਨੇ ਦੱਸਿਆ ਅੱਜ ਹੋਲੀ...
Advertisement
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਅੱਜ ਮਹਿਲ ਕਲਾਂ ਵਿੱਚ 35 ਪ੍ਰਾਈਵੇਟ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ 10 ਬੱਸਾਂ ਦੇ ਚਲਾਨ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਗੁਰਜੀਤ ਕੌਰ ਨੇ ਦੱਸਿਆ ਅੱਜ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਅਤੇ ਅਕਾਲ ਅਕੈਡਮੀ ਮਹਿਲ ਕਲਾਂ ਦੀਆਂ 35 ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ’ਤੇ ਅਕਾਲ ਅਕੈਡਮੀ ਦੀਆਂ 10 ਬੱਸਾਂ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਟੀਮ ਦੁਆਰਾ ਜ਼ਿਲ੍ਹੇ ਵਿੱਚ ਲਗਾਤਾਰ ਸਾਰੇ ਸਕੂਲਾਂ ਦੀਆਂ ਵੈਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
Advertisement
Advertisement
×