ਪੱਤਰ ਪ੍ਰੇਰਕ
ਮਾਨਸਾ, 9 ਅਗਸਤ
ਡਿਪਟੀ ਕਮਸ਼ਿਨਰ ਬਲਦੀਪ ਕੌਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਨਸਾ ਅੰਦਰ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਦੌਰਾਨ ਲਗਪੱਗ 61 ਸਕੂਲੀ ਬੱਸਾਂ ਚੈੱਕ ਕੀਤੀਆਂ ਗਈਆਂ ਅਤੇ 10 ਬੱਸਾਂ ਦੇ ਚਲਾਨ ਕੀਤੇੇ ਗਏ। ਉਨ੍ਹਾਂ ਦੱਸਿਆ ਕਿ ਸਕੂਲੀ ਬੱਸਾਂ ਦੇ ਡਰਾਈਵਰ ਅਤੇ ਕੰਡਕਟਰਾਂ ਦੇ ਕੋਵਿਡ ਵੈਕਸੀਨੇਸ਼ਨ ਲੱਗੀ ਹੋਣੀ ਲਾਜ਼ਮੀ ਹੈ, ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਵੀ ਚੈੱਕ ਕੀਤਾ ਜਾਵੇਗਾ।