ਲੜਕੀਆਂ ਦੇ ਸਕੂਲ ਵਿੱਚ ਚਾਰਟ ਤੇ ਮਾਡਲ ਮੇਲਾ
ਪੀ ਐੱਮ ਸ੍ਰੀ ਸਰਕਾਰੀ ਹਾਈ ਸਕੂਲ (ਲੜਕੀਆਂ) ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਦੋ ਰੋਜ਼ਾ ਮੇਲਾ ਲਾਇਆ ਗਿਆ। ਇਸ ਦਾ ਉਦਘਾਟਨ ਮੁੱਖ ਅਧਿਆਪਕਾ ਡਾ. ਗੁਰਪ੍ਰੀਤ ਕੌਰ ਨੇ ਕੀਤਾ। ਇਸ ਮੇਲੇ ਵਿੱਚ ਵਿਦਿਆਰਥਣਾਂ ਨੇ ਸਾਇੰਸ, ਗਣਿਤ, ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ਿਆਂ ਨਾਲ...
Advertisement 
ਪੀ ਐੱਮ ਸ੍ਰੀ ਸਰਕਾਰੀ ਹਾਈ ਸਕੂਲ (ਲੜਕੀਆਂ) ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਦੋ ਰੋਜ਼ਾ ਮੇਲਾ ਲਾਇਆ ਗਿਆ। ਇਸ ਦਾ ਉਦਘਾਟਨ ਮੁੱਖ ਅਧਿਆਪਕਾ ਡਾ. ਗੁਰਪ੍ਰੀਤ ਕੌਰ ਨੇ ਕੀਤਾ। ਇਸ ਮੇਲੇ ਵਿੱਚ ਵਿਦਿਆਰਥਣਾਂ ਨੇ ਸਾਇੰਸ, ਗਣਿਤ, ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ਿਆਂ ਨਾਲ ਸੰਬੰਧਤ ਚਾਰਟ ਅਤੇ ਮਾਡਲ ਤਿਆਰ ਕੀਤੇ। ਇਸ ਦੌਰਾਨ ਸਕੂਲ ’ਚ ਸਾਈਬਰ ਸਕਿਉਰਿਟੀ ਅਤੇ ਸੇਫਟੀ ਵਿਸ਼ੇ ’ਤੇ ਪੋਸਟਰ ਬਣਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ। ਮੁੱਖ ਅਧਿਆਪਕਾ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੇ ਮੇਲੇ ਵਿਦਿਆਰਥੀਆਂ ਨੂੰ ਪ੍ਰਯੋਗਾਤਮਿਕ ਸਿੱਖਿਆ ਦੇ ਮੌਕੇ ਪ੍ਰਦਾਨ ਕਰਦੇ ਹਨ। ਅਜੋਕੇ ਡਿਜੀਟਲ ਯੁੱਗ ਵਿੱਚ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਬਾਰੇ ਜਾਣਕਾਰੀ ਹੋਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।
Advertisement
Advertisement 
Advertisement 
× 

