ਕੋਟਕਪੂਰਾ ਰੇਲਵੇ ਸਟੇਸ਼ਨ ’ਤੇ ਚੈਕਿੰਗ ਮੁਹਿੰਮ
ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ ’ਤੇ ਪੁਲੀਸ ਨੇ ਵਿਸ਼ੇਸ਼ ਚੈਕਿੰਗ ਅਪਰੇਸ਼ਨ ਚਲਾਇਆ। ਇਸ ਦੌਰਾਨ ਐਂਟੀ ਸਾਬੋਤਾਜ ਅਤੇ ਡੌਗ ਸਕੁਐਡ ਦੀਆਂ ਟੀਮਾਂ ਵੀ ਨਾਲ ਸਨ। ਇਸ ਦੌਰਾਨ ਰੇਲਵੇ ਲਾਈਨਾਂ ਅਤੇ ਰੇਲ ਗੱਡੀਆਂ ਦੀ...
Advertisement
ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ ’ਤੇ ਪੁਲੀਸ ਨੇ ਵਿਸ਼ੇਸ਼ ਚੈਕਿੰਗ ਅਪਰੇਸ਼ਨ ਚਲਾਇਆ। ਇਸ ਦੌਰਾਨ ਐਂਟੀ ਸਾਬੋਤਾਜ ਅਤੇ ਡੌਗ ਸਕੁਐਡ ਦੀਆਂ ਟੀਮਾਂ ਵੀ ਨਾਲ ਸਨ। ਇਸ ਦੌਰਾਨ ਰੇਲਵੇ ਲਾਈਨਾਂ ਅਤੇ ਰੇਲ ਗੱਡੀਆਂ ਦੀ ਜਾਂਚ ਕੀਤੀ ਗਈ ਅਤੇ ਮੁਸਾਫਰਾਂ ਦੀ ਤਲਾਸ਼ੀ ਲਈ ਗਈ। ਐੱਸਐੱਸਪੀ ਡਾ. ਪ੍ਰਗਿਆ ਜੈਨ ਅਤੇ ਡੀਐੱਸਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਰਾਰਤੀ ਅਨਸਰਾਂ ਉੱਤੇ ਪੁਲੀਸ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਇਸੇ ਕਰਕੇ ਰੇਲਵੇ ਸਟੇਸ਼ਨਾਂ ਬੱਸ ਸਟੈਂਡਾਂ ’ਤੇ ਵੀ ਸ਼ੱਕੀ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਨਸ਼ਾ ਤਸਕਰ ਹੋਵੇ ਜਾਂ ਫਿਰ ਕੋਈ ਵਿਅਕਤੀ ਸ਼ੱਕੀ ਤਾਂ ਪੁਲੀਸ ਨਾਲ ਸੰਪਰਕ ਕੀਤਾ ਜਾਵੇ।
Advertisement
Advertisement