ਮਾਨਸਾ (ਪੱਤਰ ਪ੍ਰੇਰਕ): ਬਾਲ ਮਜ਼ਦੂਰੀ ਸਬੰਧੀ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਮਾਨਸਾ ਸ਼ਹਿਰ ਦੀਆਂ ਦੁਕਾਨਾਂ, ਢਾਬਿਆਂ ਤੇ ਫੈਕਟਰੀਆਂ ਵਿੱਚ ਚੈਕਿੰਗ ਕੀਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਗਿੱਲ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਇਸ ਸਬੰਧੀ ਕੀਤੀ ਗਈ ਚੈਕਿੰਗ ਦੌਰਾਨ 11 ਬੱਚੇ ਅਜਿਹੇ ਮਿਲੇ ਹਨ, ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਟੀ. ਬੇਨਿਥ ਨੇ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੰਮ ’ਤੇ ਲਾਉਣਾ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਹੈ।