ਡੇਅਰੀਆਂ ਤੇ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ
ਖੁਰਾਕ ਵਸਤਾਂ ਦੇ ਸੈਂਪਲ ਜਾਂਚ ਲਈ ਭੇਜੇ
Advertisement
ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਟੀ.ਬੈਨਿਥ ਦੇ ਸਖ਼ਤ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਫਸਰ ਡਾ. ਰਣਜੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਫੂਡ ਸੇਫਟੀ ਅਫਸਰ ਚਰਨਜੀਤ ਸਿੰਘ ਵੱਲੋਂ ਧਨੌਲਾ ਵਿੱਚ ਮਿਠਾਈਆਂ ਦੀਆਂ ਦੁਕਾਨਾਂ ਅਤੇ ਡੇਅਰੀਆਂ ਦੀ ਪੜਤਾਲ ਕੀਤੀ ਗਈ। ਉਨ੍ਹਾਂ ਨੇ ਵੱਖ-ਵੱਖ ਵਸਤਾਂ ਦੇ ਨਮੂਨੇ ਜਾਂਚ ਲਈ ਇਕੱਤਰ ਕੀਤੇ। ਇਸ ਮੌਕੇ ਫੂਡ ਸੇਫਟੀ ਅਫ਼ਸਰ ਨੇ ਦੱਸਿਆ ਕਿ ਤਿਉਹਾਰਾਂ ਕਾਰਨ ਹੁੰਦੀ ਮਿਲਾਵਟ ਨੂੰ ਰੋਕਣ ਅਤੇ ਲੋਕਾਂ ਨੂੰ ਵਧੀਆਂ ਗੁਣਵਤਾ ਵਾਲੀਆਂ ਖਾਣ ਪੀਣ ਮਿਠਾਈਆਂ ਮਿਲ ਸਕਣ ਇਸੇ ਲਈ ਪੜਤਾਲ ਕੀਤੀ ਜਾ ਰਹੀ ਹੈ। ਇਹ ਪੜਤਾਲ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਮਿਠਾਈ ’ਚ ਮਿਲਾਵਟ ਅਤੇ ਡੇਅਰੀਆਂ ’ਤੇ ਦੁੱਧਪਨੀਰ ਅਤੇ ਹੋਰ ਖਾਣ ਪੀਣ ਵਾਲੀਆਂ ਵਸਤੂਆਂ ’ਚ ਮਿਲਾਵਟ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਉਨ੍ਹਾਂ ਮਿਠਾਈ ਵੇਚਣ ਅਤੇ ਡੇਅਰੀ ਮਾਲਕਾਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਮਿਲਾਵਟਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿਲਾਵਟਖੋਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਵੱਲੋਂ ਧਨੌਲਾ ਵਿਖੇ ਵੱਖ ਵੱਖ ਮਿਠਾਈ ਦੀਆਂ ਦੁਕਾਨਾਂ ਅਤੇ ਡੇਅਰੀਆਂ ਦੀ ਚੈਕਿੰਗ ਕੀਤੀ। ਇਸ ਮੌਕੇ ਸਿਹਤ ਵਿਭਾਗ ਦੇ ਅੰਮ੍ਰਿਤ ਸਿੰਘ, ਹਰਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ।
Advertisement
Advertisement