ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਾਨਸਾ ’ਚ ਖਾਦ ਤੇ ਬੀਜ ਦੀਆਂ ਦੁਕਾਨਾਂ ਦੀ ਚੈਕਿੰਗ

ਬਗੈਰ ਬਿੱਲ ਤੋਂ ਖਾਦ, ਦਵਾਈ ਤੇ ਬੀਜ ਵੇਚਣ ਵਾਲੇ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਹੁਕਮ
Advertisement

ਪੱਤਰ ਪ੍ਰੇਰਕ

ਮਾਨਸਾ, 9 ਜੁਲਾਈ

Advertisement

ਮੁੱਖ ਖੇਤੀਬਾੜੀ ਵਿਭਾਗ ਮਾਨਸਾ ਦੀ ਟੀਮ ਵੱਲੋਂ ਮੁਖੀ ਡਾ. ਹਰਪ੍ਰੀਤ ਪਾਲ ਕੌਰ ਦੀ ਅਗਵਾਈ ਹੇਠ ਖਾਦ, ਦਵਾਈ ਜਾਂ ਬੀਜ ਵੇਚਣ ਵਾਲੀਆਂ ਦੁਕਾਨਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਬਗ਼ੈਰ ਬਿੱਲ ਤੋਂ ਖਾਦ, ਦਵਾਈ ਤੇ ਬੀਜ ਵੇਚਣ ਵਾਲੇ ਦੁਕਾਨਦਾਰ ਵਿਰੁੱਧ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਵੱਲੋਂ ਨਿਰਧਾਰਤ ਰੇਟਾਂ ’ਤੇ ਖੇਤੀ ਸਮੱਗਰੀ, ਖਾਸ ਕਰਕੇ ਖਾਦਾਂ ਉਪਲੱਬਧ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਤੇ ਬਲਾਕ ਪੱਧਰੀ ਟੀਮਾਂ ਵੱਲੋਂ ਖਾਦ ਵਿਕਰੇਤਾਵਾਂ ਨਾਲ ਸਬੰਧਤ ਦੁਕਾਨਾਂ ਅਤੇ ਗੁਦਾਮਾਂ ਦੀ ਚੈਕਿੰਗ ਤੋਂ ਇਲਾਵਾ ਕਾਗਜ਼ਾਤ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੀਓਐੱਸ ਮਸ਼ੀਨਾਂ ਵਿਚ ਵੇਚੀ ਗਈ ਖਾਦ ਦਾ ਸਟਾਕ ਨਿੱਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੀਓਐੱਸ ਮਸ਼ੀਨਾਂ ਅਤੇ ਦੁਕਾਨ ’ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ। ਉਨ੍ਹਾਂ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੈਂਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪੂਰੇ ਕਰਕੇ ਰੱਖਣ ਤੇ ਸਟਾਕ ਬੋਰਡ ’ਤੇ ਰੋਜ਼ਾਨਾ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਦੁਕਾਨਦਾਰ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਜਾਂ ਯੂਰੀਆ ਖਾਦ ਦੇ ਨਾਲ ਜ਼ਬਰੀ ਹੋਰ ਖੇਤੀ ਸਮੱਗਰੀ ਦਿੰਦਾ ਹੈ ਤਾਂ ਉਸ ਦੀ ਸ਼ਿਕਾਇਤ ਲਿਖ਼ਤੀ ਤੌਰ ’ਤੇ ਸਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਕੀਤੀ ਜਾ ਸਕਦੀ ਹੈ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ.ਗੁਰਪ੍ਰੀਤ ਸਿੰਘ ਅਤੇ ਡਾ. ਸ਼ਗਨਦੀਪ ਕੌਰ ਵੀ ਮੌਜੂਦ ਸਨ।

Advertisement