ਗਿੱਦੜਬਾਹਾ ’ਚ ਖਾਦ ਡੀਲਰਾਂ ਦੀ ਚੈਕਿੰਗ
ਫਤਿਹਗੜ੍ਹ ਸਾਹਿਬ ਦੇ ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਯੂਰੀਆ ਖਾਦ ਦੀ ਵਿਕਰੀ ਸਬੰਧੀ ਚੈਕਿੰਗ ਕੀਤੀ ਗਈ। ਉਨ੍ਹਾਂ ਨਾਲ ਜਸ਼ਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ (ਇੰਨੋਫ) ਮੁਕਤਸਰ ਸਾਹਿਬ, ਜਗਮੋਹਨ ਸਿੰਘ ਬਲਾਕ ਖੇਤੀਬਾੜੀ ਅਫਸਰ ਗਿੱਦੜਬਾਹਾ ਅਤੇ ਨਰਿੰਦਰਪਾਲ...
Advertisement
ਫਤਿਹਗੜ੍ਹ ਸਾਹਿਬ ਦੇ ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਯੂਰੀਆ ਖਾਦ ਦੀ ਵਿਕਰੀ ਸਬੰਧੀ ਚੈਕਿੰਗ ਕੀਤੀ ਗਈ। ਉਨ੍ਹਾਂ ਨਾਲ ਜਸ਼ਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ (ਇੰਨੋਫ) ਮੁਕਤਸਰ ਸਾਹਿਬ, ਜਗਮੋਹਨ ਸਿੰਘ ਬਲਾਕ ਖੇਤੀਬਾੜੀ ਅਫਸਰ ਗਿੱਦੜਬਾਹਾ ਅਤੇ ਨਰਿੰਦਰਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਖਾਦ ਡੀਲਰਾਂ ਦੇ ਰਿਕਾਰਡ ਦੀ ਘੋਖ ਕੀਤੀ। ਖੇਤੀਬਾੜੀ ਵਿਭਾਗ ਦੀ ਟੀਮ ਨੇ ਸਮੂਹ ਖਾਦ ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਯੂਰੀਆ ਖਾਦ ਦਿੱਤੀ ਜਾਵੇ ਅਤੇ ਖਾਦ ਦੀ ਵਿਕਰੀ ਪੀਓਐੱਸ ਮਸ਼ੀਨ ਰਾਹੀਂ ਕੀਤੀ ਜਾਵੇ। ਗੁਰਨਾਮ ਸਿੰਘ ਵੱਲੋਂ ਬਲਾਕ ਗਿੱਦੜਬਾਹਾ ਅਧੀਨ ਆਉਂਦੀਆਂ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਯੂਰੀਆ ਖਾਦ ਦੀ ਵਿਕਰੀ ਸਬੰਧੀ ਰਿਕਾਰਡ ਚੈੱਕ ਕੀਤਾ ਗਿਆ। ਇਸ ਮੌਕੇ ਲਵਪ੍ਰੀਤ ਸਿੰਘ ਏਟੀਐੱਮ ਅਤੇ ਰਛਪਿੰਦਰ ਸਿੰਘ ਵੀ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement