ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਾਨਸਾ ’ਚ ਖਾਦ ਦੀਆਂ ਦੁਕਾਨਾਂ ਤੇ ਗੁਦਾਮਾਂ ਦੀ ਚੈਕਿੰਗ

ਯੂਰੀਆ ਖਾਦ ਦੀ ਕਾਲਾਬਾਜ਼ਾਰੀ ਰੋਕਣ ਲਈ ਵਿਸ਼ੇਸ਼ ਟੀਮਾਂ ਕਾਇਮ
ਮਾਨਸਾ ਵਿੱਚ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਧਿਕਾਰੀ ਇੱਕ ਖਾਦ ਵਾਲੀ ਦੁਕਾਨ ’ਤੇ ਚੈਕਿੰਗ ਕਰਦੇ ਹੋਏ।
Advertisement

ਮਾਲਵਾ ਖੇਤਰ ਵਿੱਚ ਯੂਰੀਆ ਖਾਦ ਦੀ ਕਾਲਾਬਾਜ਼ਰੀ ਅਤੇ ਜਮ੍ਹਾਂਖੋਰੀ ਰੋਕਣ ਲਈ ਹੁਣ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਆਪਣੇ ਡਿਊਟੀ ਸਥਾਨ ਤੋਂ ਹੋਰਨਾਂ ਜ਼ਿਲ੍ਹਿਆਂ ਵਿੱਚ ਚੈਕਿੰਗ ਅਧਿਕਾਰੀ ਦੇ ਤੌਰ ’ਤੇ ਲਾਇਆ ਗਿਆ ਹੈ। ਇਸ ਤਹਿਤ ਅੱਜ ਮਾਨਸਾ ’ਚ ਬਤੌਰ ਜਾਂਚ ਅਧਿਕਾਰੀ ਤੌਰ ’ਤੇ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਅਮਰੀਕ ਸਿੰਘ ਨੇ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਦੀ ਚੈਕਿੰਗ ਕੀਤੀ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਚੈਕਿੰਗ ਦਾ ਮੰਤਵ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਖਾਸ ਕਰਕੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜਾਂਚ ਦਾ ਮੰਤਵ ਯੂਰੀਆ ਖਾਦ ਦੀ ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਨੂੰ ਰੋਕਣਾ ਹੈ। ਉਨ੍ਹਾਂ ਦੱਸਿਆ ਕਿ ਅੱਜ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਬਲਾਕ ਮਾਨਸਾ, ਸਰਦੂਲਗੜ੍ਹ, ਝੁਨੀਰ ਅਤੇ ਭੀਖੀ ਵਿੱਚ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਦੀ ਚੈਕਿੰਗ ਕੀਤੀ ਗਈ ਹੈ।

Advertisement

ਉਨ੍ਹਾਂ ਦੱਸਿਆ ਕਿ ਪੰਜਾਬ ’ਚ ਸਾਉਣੀ ਦੌਰਾਨ ਯੂਰੀਆ ਦੀ ਖ਼ਪਤ ਵਿਚ ਹੋਏ ਵਾਧੇ ਦੇ ਕਾਰਨਾਂ ਦਾ ਪਤਾ ਲਾਉਣ, ਕਾਲਾਬਾਜ਼ਾਰੀ, ਜਮ੍ਹਾਂਖੋਰੀ ਨੂੰ ਰੋਕਣ ਲਈ ਸਮੂਹ ਜ਼ਿਲ੍ਹਿਆਂ ਵਿੱਚ ਚੈਕਿੰਗ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਪੂਰੀ ਤਰ੍ਹਾਂ ਘੋਖ ਪੜਤਾਲ ਕਰਨਗੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਵੱਲੋਂ ਨਿਰਧਾਰਤ ਮੁੱਲ ’ਤੇ ਖੇਤੀ ਸਮੱਗਰੀ ਖ਼ਾਸ ਕਰਕੇ ਖਾਦਾਂ ਉਪਲੱਬਧ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖਾਦ ਵਿਕਰੇਤਾਵਾਂ ਦੇ ਕਾਰੋਬਾਰ ਨਾਲ ਸਬੰਧਤ ਦੁਕਾਨਾਂ ਅਤੇ ਗੁਦਾਮਾਂ ਦੀ ਚੈਕਿੰਗ ਤੋਂ ਇਲਾਵਾ ਕਾਗਜ਼ਾਤ ਦੀ ਵੀ ਚੈਕਿੰਗ ਕੀਤੀ ਗਈ ਹੈ, ਜਿਨ੍ਹਾਂ ਡੀਲਰਾਂ ਦੇ ਕਾਰੋਬਾਰ ਨਾਲ ਸਬੰਧਤ ਰਿਕਾਰਡ ਵਿੱਚ ਕੋਈ ਊਣਤਾਈ ਪਾਈ ਗਈ, ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਜਿੰਨੀ ਯੂਰੀਆ ਖਾਦ ਦੀ ਲੋੜ ਹੈ, ਉਹ ਪਹੁੰਚ ਚੁੱਕੀ ਹੈ ਅਤੇ ਜ਼ਿਲ੍ਹੇ ਵਿੱਚ ਯੂਰੀਆ ਦੀ ਕੋਈ ਕਮੀ ਨਹੀਂ ਹੈ।

Advertisement