ਮੁੱਖ ਮੰਤਰੀ ਚੰਨੀ ‘ਐਲਾਨ ਮੰਤਰੀ’ ਕਰਾਰ

ਮੁੱਖ ਮੰਤਰੀ ਚੰਨੀ ‘ਐਲਾਨ ਮੰਤਰੀ’ ਕਰਾਰ

ਬਠਿੰਡਾ ਦੇ ਸ਼ਹੀਦ ਮਨੀ ਸਿੰਘ ਹਸਪਤਾਲ ਦੇ ਗੇਟ ਅੱਗੇ ਐੱਨਐੱਚਐੱਮ ਕਾਮੇ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ। -ਫੋਟੋ: ਪਵਨ ਸ਼ਰਮਾ

ਪੱਤਰ ਪ੍ਰੇਰਕ
ਬਠਿੰਡਾ, 2 ਦਸੰਬਰ

ਇਥੇ ਸ਼ਹੀਦ ਮਨੀ ਸਿੰਘ ਹਸਪਤਾਲ ਦੇ ਐੱਨਐੱਚਐੱਮ ਅਧੀਨ ਕੰਮ ਕਰਦੇ ਵੱਖ ਵੱਖ ਕੈਟਾਗਿਰੀ ਦੇ ਕਾਮਿਆਂ ਵੱਲੋਂ ਹਸਪਤਾਲ ਦੇ ਗੇਟ ਅੱਗੇ ਪੰਜਾਬ ਦੀ ਚੰਨੀ ਸਰਕਾਰ ਖ਼ਿਲਾਫ਼ ਕਾਲੇ ਝੰਡੇ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਅੱਜ ਦੇ ਰੋਸ ਧਰਨੇ ਵਿਚ ਪੈਰਾਮੈਡੀਕਲ ਸਟਾਫ ਕਲੈਰੀਕਲ ਸਟਾਫ, ਰੇਡੀਓਗ੍ਰਾਫਰ ਐਡਮਨਿਸਟ੍ਰੇਟਰ ਸਟਾਫ, ਨਰਸਿੰਗ ਸਟਾਫ ਆਦਿ ਸ਼ਾਮਲ ਹੋਏ।

ਐਨਐਚਐਮ ਦੇ ਸੂਬਾ ਕਨਵੀਨਰ ਨਰਿੰਦਰ ਸਿੰਗਲਾ ਨੇ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਿਰਫ਼ ਐਲਾਨ ਮੰਤਰੀ ਹਨ। ਉਨ੍ਹਾਂ ਮੰਗ ਕੀਤੀ ਐੱਨਐੱਚਐੱਮ ਅਧੀਨ ਕੰਮ ਕਰਦੇ ਸਾਰੇ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ ਨਹੀਂ ਤਾਂ ਹਸਪਤਾਲ ਦੀਆਂ ਐਮਰਜੈਂਸੀ ਸੇਵਾਵਾਂ ਬੰਦ ਕਰਕੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਹਰਵਿੰਦਰ ਕੌਰ, ਸੁਨੀਲ ਸਿੰਗਲਾ, ਵੀਰਪਾਲ ਕੌਰ, ਸੁਰਿੰਦਰ ਕੌਰ, ਪਰਮਜੀਤ ਕੌਰ ਆਦਿ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All