ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁੱਖ ਮੰਤਰੀ ਦੀ ਸ੍ਰੀ ਮੁਕਤਸਰ ਸਾਹਿਬ ਫੇਰੀ ਅੱਜ

ਸੀਵਰੇਜ ਤੇ ਵਾਟਰ ਸਪਲਾਈ ਪ੍ਰਾਜੈਕਟਾਂ ਦੀ ਕਰਨਗੇ ਸ਼ੁਰੂਆਤ
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ 2 ਨਵੰਬਰ ਨੂੰ ਸ਼ਹਿਰ ਵਿੱਚ ਸੀਵਰੇਜ ਤੇ ਵਾਟਰ ਸਪਲਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨਗੇ।

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤ-2.0 ਪ੍ਰਾਜੈਕਟ ਅਧੀਨ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਸੀਵਰ ਅਤੇ ਵਾਟਰ ਸਪਲਾਈ ਦੇ ਪੁਰਾਣੇ ਸਿਸਟਮ ਵਿੱਚ ਸੁਧਾਰ ਕਰਨ ਅਤੇ ਨਵੇਂ ਏਰੀਏ ਵਿਚ ਸੀਵਰੇਜ ਅਤੇ ਵਾਟਰ ਸਪਲਾਈ ਦੀ ਪਾਈਪਲਾਈਨ ਪਾਉਣ ਲਈ 138.83 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ 2 ਨਵੰਬਰ ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਤੋਂ ਇਸ ਪ੍ਰਾਜੈਕਟ ਦੀ ਸ਼ੁਰੂਆਤ ਕਰਵਾਉਣਗੇ। ਕਾਕਾ ਬਰਾੜ ਸਟੇਡੀਅਮ ’ਚ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਡੀ ਸੀ ਅਭਿਜੀਤ ਕਪਲਿਸ਼ ਸਣੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਵਾਸਤੇ ਇੱਥੇ ਪਹੁੰਚੇ ਸਨ।

Advertisement

ਵਿਧਾਇਕ ਕਾਕਾ ਬਰਾੜ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸੀਵਰੇਜ ਲਈ 90.68 ਕਰੋੜ ਰੁਪਏ ਅਤੇ ਵਾਟਰ ਸਪਲਾਈ ਲਈ 48.14 ਕਰੋੜ ਰੁਪਏ ਮਨਜ਼ੂਰ ਹੋਏ ਹਨ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਪੁੱਟੀਆਂ ਜਾਣ ਵਾਲੀਆਂ ਮੇਨ ਸੜਕਾਂ ਅਤੇ ਮਿਉਂਸਪਲ ਕੌਂਸਲ ਦੀਆਂ ਗਲੀਆਂ ਦੀ ਮੁੜ ਉਸਾਰੀ ਲਈ ਇਸੇ ਪ੍ਰਾਜੈਕਟ ਅਧੀਨ 17.15 ਕਰੋੜ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਾਜੈਕਟ  ਮੁਕੰਮਲ ਹੋਣ ਨਾਲ ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੀ ਸੀਵਰੇਜ ਤੇ ਪੀਣ ਵਾਲੇ ਪਾਣੀ ਦੀ ਸਮਿੱਸਆ ਦਾ ਪੱਕਾ ਹੱਲ ਹੋ ਜਾਵੇਗਾ।

 

Advertisement
Show comments