ਟਰੈਕਟਰ ਤੋਂ ਡਿੱਗ ਕੇ ਬੱਚੇ ਦੀ ਮੌਤ

ਟਰੈਕਟਰ ਤੋਂ ਡਿੱਗ ਕੇ ਬੱਚੇ ਦੀ ਮੌਤ

ਨਿੱਜੀ ਪੱਤਰ ਪ੍ਰੇਰਕ

ਸ੍ਰੀ ਮੁਕਤਸਰ ਸਾਹਿਬ, 22 ਨਵੰਬਰ

ਪਿੰਡ ਡੋਹਕ ਵਿੱਚ ਟਰੈਕਟਰ ਹੇਠਾਂ ਆਉਣ ਕਾਰਨ 12 ਸਾਲਾ ਬੱਚੇ ਦੀ ਮੌਤ ਹੋ ਗਈ। ਇਕੱਤਰ ਜਾਣਕਾਰੀ ਅਨੁਸਾਰ ਪ੍ਰਭਨੂਰ ਸਿੰਘ (12) ਪੁੱਤਰ ਰੁਪਿੰਦਰ ਸਿੰਘ ਸ਼ੁੱਕਰਵਾਰ ਨੂੰ ਜ਼ਮੀਨ ਵਾਹ ਰਹੇ ਆਪਣੇ ਦਾਦੇ ਨਾਲ ਟਰੈਕਟਰ ਉੱਪਰ ਬੈਠ ਗਿਆ ਸੀ। ਇਸ ਦੌਰਾਨ ਜਦੋਂ ਉਸ ਦਾ ਦਾਦਾ ਟਰੈਕਟਰ ਚਲਾ ਰਿਹਾ ਸੀ ਤਾਂ ਅਚਾਨਕ ਸੰਤੁਲਨ ਗੁਆ ਦੇਣ ਕਾਰਨ ਪ੍ਰਭਨੂਰ ਸਿੰਘ ਟਰੈਕਟਰ ਤੋਂ ਹੇਠਾਂ ਡਿੱਗ ਗਿਆ। ਇਸ ਹਾਦਸੇ ਵਿਚ ਉਹ ਟਰੈਕਟਰ ਦੇ ਟਾਇਰ ਹੇਠ ਆ ਗਿਆ ਤੇ ਜ਼ਖ਼ਮੀ ਹੋ ਗਿਆ ਸੀ। ਜ਼ਖ਼ਮੀ ਹਾਲਤ ਵਿੱਚ ਬੱਚੇ ਨੂੰ ਮੁਕਤਸਰ ਸਾਹਿਬ ਦੇ ਨਿੱਜੀ ਹਸਪਤਾਲ ਵਿਚ ਲਿਆਂਦਾ ਗਿਆ। ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਦੇਖਦਿਆਂ ਬੱਚੇ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਜਿੱਥੇ ਉਸ ਦੀ ਮੌਤ ਹੋ ਗਈ। ਪ੍ਰਭਨੂਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All