ਭਗਤਾ ਭਾਈ: ਇਥੇ ਨਛੱਤਰ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਹਾਕਮ ਸਿੰਘ ਵਾਲਾ ’ਚ ਦਸਹਿਰੇ ਦਾ ਤਿਉਹਾਰ ਮਨਾਇਆ ਗਿਆ। ਸਕੂਲ ਦੇ ਬੱਚਿਆਂ ਨੇ ਭਗਵਾਨ ਰਾਮ ਦੇ ਜੀਵਨ ਨਾਲ ਸਬੰਧਤ ਝਾਕੀਆਂ ਤੇ ਦਸਹਿਰੇ ਨਾਲ ਸਬੰਧਤ ਤਸਵੀਰਾਂ ਤੇ ਚਾਰਟ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਜਗਦੀਪ ਸਿੰਘ ਅਤੇ ਅਧਿਆਪਕਾ ਚਰਨਜੀਤ ਕੌਰ ਨੇ ਦਸਹਿਰੇ ਦੇ ਤਿਉਹਾਰ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਨੂੰ ਹਮੇਸ਼ਾ ਨੇਕੀ ਦੇ ਰਾਸਤੇ ’ਤੇ ਚੱਲਣ ਲਈ ਪ੍ਰੇਰਿਆ। ਇਸ ਮੌਕੇ ਚੇਅਰਪਰਸਨ ਰਾਜਵਿੰਦਰ ਕੌਰ, ਅਧਿਆਪਕ ਕੁਲਵੰਤ ਸਿੰਘ, ਬਲਦੇਵ ਸਿੰਘ, ਜਗਦੀਪ ਸਿੰਘ, ਰਮਨਦੀਪ ਕੌਰ, ਕਰਮਜੀਤ ਕੌਰ, ਚਰਨਜੀਤ ਕੌਰ, ਸੁਖਦੀਪ ਕੌਰ, ਕੁਲਵੀਰ ਕੌਰ ਤੇ ਕਰਮਜੀਤ ਕੌਰ ਹਾਜ਼ਰ ਸਨ। -ਪੱਤਰ ਪ੍ਰੇਰਕ