ਸ਼ਬਦ ਕੀਰਤਨ ’ਚ ਗੁਰੂ ਕਾਸ਼ੀ ਸਕੂਲ ਦੇ ਬੱਚੇ ਅੱਵਲ
ਸੀ ਐੱਮ ਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਫਰੀਦਕੋਟ ਵਿੱਚ ਕਰਵਾਏ ਸ਼ਬਦ ਗਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਰਮਨ ਕੁਮਾਰ ਨੇ ਦੱਸਿਆ ਕਿ ਇਹ ਮੁਕਾਬਲੇ ਨੌਵੇਂ ਪਾਤਸ਼ਾਹ ਗੁਰੂ ਤੇਗ...
Advertisement
ਸੀ ਐੱਮ ਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਫਰੀਦਕੋਟ ਵਿੱਚ ਕਰਵਾਏ ਸ਼ਬਦ ਗਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਰਮਨ ਕੁਮਾਰ ਨੇ ਦੱਸਿਆ ਕਿ ਇਹ ਮੁਕਾਬਲੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਸਨ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੁਜੀਸ਼ਨ ਹਾਸਲ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ। ਸਕੂਲ ਦੇ ਚੇਅਰਮੈਨ ਖੁਸ਼ਵੰਤ ਸਿੰਘ, ਮੈਨੇਜਿੰਗ ਡਾਇਰੈਕਟਰ ਜੈ ਸਿੰਘ ਅਤੇ ਪ੍ਰਿੰਸੀਪਲ ਰਮਨ ਕੁਮਾਰ ਨੇ ਜੇਤੂ ਵਿਦਿਆਰਥੀਆਂ ਅਤੇ ਸਕੂਲ ਦੇ ਗੁਰਮਤਿ ਸੰਗੀਤ ਦੇ ਅਧਿਆਪਕ ਗੁਰਪ੍ਰੀਤ ਸਿੰਘ ਫਰੀਦਕੋਟ ਅਤੇ ਸੰਗੀਤ ਅਧਿਆਪਕਾ ਸੁਸੇਨ ਕੁਮਾਰੀ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ।
Advertisement
Advertisement
