ਕਰਾਟੇ ਐਸੋਸੀਏਸ਼ਨ ਬਰਨਾਲਾ ਵੱਲੋਂ ਬਰਨਾਲਾ ’ਚ ਕਰਵਾਏ ਗਏ ਤੀਜੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ’ਚ ਜੀ. ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਦੇ ਖਿਡਾਰੀਆਂ ਨੇ ਮੱਲ੍ਹਾਂ ਮਾਰੀਆਂ ਹਨ ਅਤੇ 22 ਵਿਦਿਆਰਥੀਆਂ ’ਚੋਂ 19 ਵਿਦਿਆਰਥੀਆਂ ਨੇ ਤਗ਼ਮੇ ਜਿੱਤੇ।
ਕੋਚ ਗੋਬਿੰਦ ਸਿੰਘ ਦੀ ਅਗਵਾਈ ਹੇਠ ਰਵਨੀਤ ਕੌਰ ਗਰੇਵਾਲ, ਗੁਰਸ਼ਾਨ ਸਿੰਘ ਗਰੇਵਾਲ ਅਤੇ ਗੁਰਨੂਰ ਸਿੰਘ ਨੇ ਸੋਨੇ ਦੇ ਤਗ਼ਮੇ ਜਿੱਤੇ। ਸਕੂਲ ਨੇ 4 ਚਾਂਦੀ ਦੇ ਤਗ਼ਮੇ ਅਤੇ ਕਈ ਕਾਂਸੀ ਦੇ ਤਗ਼ਮੇ ਵੀ ਆਪਣੇ ਨਾਂ ਕੀਤੇ। ਇਸ ਪ੍ਰਾਪਤੀ ਦੇ ਨਾਲ, 7 ਵਿਦਿਆਰਥੀਆਂ ਦੀ ਚੋਣ ਰਾਜ ਪੱਧਰੀ ਕਰਾਟੇ ਮੁਕਾਬਲੇ ਲਈ ਹੋਈ।
ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਗੋਇਲ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਇਹ ਖਿਡਾਰੀ ਇਲਾਕੇ ਲਈ ਪ੍ਰੇਰਣਾ ਸਰੋਤ ਬਣ ਰਹੇ ਹਨ। ਪ੍ਰਿੰਸੀਪਲ ਗੀਤਿਕਾ ਸ਼ਰਮਾ ਅਤੇ ਸੀਨੀਅਰ ਕੋਆਰਡੀਨੇਟਰ ਪਰਦੀਪ ਕੌਰ ਗਰੇਵਾਲ ਨੇ ਕਿਹਾ ਕਿ ਸਕੂਲ ਕੈਂਪਸ ਵਿਦਿਆਰਥੀਆਂ ਨੂੰ ਹਰ ਖੇਡਾਂ ਲਈ ਹਰ ਤਰ੍ਹਾਂ ਦਾ ਮਾਹੌਲ ਮੁਹੱਈਆ ਕਰਵਾ ਰਿਹਾ ਹੈ। ਚੇਅਰਮੈਨ ਅਜੇ ਜਿੰਦਲ, ਡਾਇਰੈਕਟਰ ਰਾਕੇਸ਼ ਬਾਂਸਲ ਅਤੇ ਨਿਤਿਨ ਜਿੰਦਲ ਨੇ ਵੀ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਹੋਲੀ ਹਾਰਟ ਸਕੂਲ ਦੇ ਰਾਜ ਪੱਧਰ ਮੁਕਾਬਲਿਆਂ ਲਈ ਚੁਣੇ ਖਿਡਾਰੀ।