ਬੱਚਿਆਂ ਨੇ ਵਾਹਨਾਂ ’ਤੇ ਰਿਫਲੈਕਟਰ ਲਾਏ
ਸੀ ਐੱਮ ਐਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈ ਵੱਲੋਂ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਾਹਨਾਂ ’ਤੇ ਰਿਫਲੈਕਟਰ ਲਗਾਏ ਗਏ। ਸਕੂਲ ਦੇ ਵਿਦਿਆਰਥੀਆਂ ਨੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ...
Advertisement 
ਸੀ ਐੱਮ ਐਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈ ਵੱਲੋਂ ਆਮ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਾਹਨਾਂ ’ਤੇ ਰਿਫਲੈਕਟਰ ਲਗਾਏ ਗਏ। ਸਕੂਲ ਦੇ ਵਿਦਿਆਰਥੀਆਂ ਨੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਵੀ ਦਿੱਤੀ। ਇਸ ਮੌਕੇ ਐੱਸ ਐੱਚ ਓ ਭਗਤਾ ਇੰਸਪੈਕਟਰ ਦਲਜੀਤ ਸਿੰਘ ਨੇ ਕਿਹਾ ਕਿ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨਾ ਸਾਡਾ ਸਭ ਦਾ ਮੁੱਢਲਾ ਫਰਜ਼ ਹੈ, ਜਿਸ ਨਾਲ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਤੇ ਪ੍ਰਿੰਸੀਪਲ ਰਮਨ ਕੁਮਾਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਦੀ ਆਗਿਆ ਨਾ ਦੇਣ। ਇਸ ਮੌਕੇ ਡੀਪੀਈ ਸੁਰਜੀਤ ਸਿੰਘ, ਸੁਖਮੰਦਰ ਸਿੰਘ ਗੁਰਮੇਲ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।
Advertisement
Advertisement 
Advertisement 
× 

