ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ
ਸਿਵਲ ਸਰਜਨ ਡਾ. ਤਪਿੰਦਰਜੋਤ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਅੱਜ ਦੂਜੇ ਦਿਨ 48,147 ਬੱਚਿਆਂ ਨੂੰ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ, ਜਦਕਿ ਦੋ ਦਿਨਾਂ ਵਿੱਚ ਕੁੱਲ 1,16,530 ਬੱਚਿਆਂ ਨੂੰ ਬੂੰਦਾਂ ਪਿਲਾ...
Advertisement
ਸਿਵਲ ਸਰਜਨ ਡਾ. ਤਪਿੰਦਰਜੋਤ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਅੱਜ ਦੂਜੇ ਦਿਨ 48,147 ਬੱਚਿਆਂ ਨੂੰ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ, ਜਦਕਿ ਦੋ ਦਿਨਾਂ ਵਿੱਚ ਕੁੱਲ 1,16,530 ਬੱਚਿਆਂ ਨੂੰ ਬੂੰਦਾਂ ਪਿਲਾ ਕੇ 75.39 ਫ਼ੀਸਦ ਟੀਚਾ ਹਾਸਲ ਕੀਤਾ ਗਿਆ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਕਿਹਾ ਕਿ ਭਾਰਤ ਵਿੱਚ 2011 ਤੋਂ ਬਾਅਦ ਪੋਲੀਓ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਪਰ ਇਸ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਡਾ. ਮੀਨਾਕਸ਼ੀ ਸਿੰਗਲਾ ਨੇ ਮੀਡੀਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 14 ਅਕਤੂਬਰ ਨੂੰ ਬਚੇ ਹੋਏ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਜ਼ਰੂਰ ਪੋਲੀਓ ਰੋਧਕ ਬੂੰਦਾਂ ਪਿਲਾਉਣ, ਤਾਂ ਜੋ ਕੋਈ ਵੀ ਬੱਚਾ ਇਸ ਮਹੱਤਵਪੂਰਨ ਮੁਹਿੰਮ ਤੋਂ ਵਾਂਝਾ ਨਾ ਰਹਿ ਜਾਵੇ।
Advertisement
Advertisement