ਸ਼ਹਿਣਾ: ਪਿੰਡ ਮੌੜ ਨਾਭਾ ਦੇ ਸਰਕਾਰੀ ਹਾਈ ਸਕੂਲ ਵਿੱਚ ਸਿਹਤ ਕਾਮਿਆਂ ਨੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ, ਲੱਛਣ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਿਹਤ ਕਰਮਚਾਰੀ ਕੁਲਦੀਪ ਸਿੰਘ ਨੇ ਡਰਾਈ ਡੇਅ ਗਤੀਵਿਧੀ ਤਹਿਤ ਵਿਦਿਆਰਥੀਆਂ ਨੂੰ ਦੱਸਿਆ ਕਿ ਡੇਂਗੂ ਇੱਕ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਜੋ ਆਮ ਤੌਰ ’ਤੇ ਦਿਨ ਵੇਲੇ ਕੱਟਦਾ ਹੈ। ਇਸੇ ਲਈ ਬਰਸਾਤ ਦੇ ਦਿਨਾਂ ਵਿੱਚ ਆਪਣੇ ਘਰਾਂ ਨੇੜੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਇਸ ਦੌਰਾਨ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਉਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਸਕੂਲ ਮੁਖੀ ਰਾਕੇਸ਼ ਕੁਮਾਰ, ਬੇਅੰਤ ਕੌਰ ਐੱਲ.ਐੱਚ.ਵੀ., ਗੁਰਦੀਪ ਕੌਰ ਸੀ.ਐੱਚ.ਓ ਤੇ ਸੁਖਵੀਰ ਕੌਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ