ਗੁਰੂ ਕਾਸ਼ੀ ਸਕੂਲ 'ਚ ਬੱਚਿਆਂ ਦੇ ਭਾਸ਼ਣ ਮੁਕਾਬਲੇ
ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਦੇ ਸੱਦੇ ’ਤੇ ਸੀ ਐੱਮ ਐੱਸ ਗੁਰੂ ਕਾਸ਼ੀ ਪਬਲਿਕ ਸਕੂਲ 'ਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਬੱਚਿਆਂ ਦੇ ਪੰਜਾਬੀ ਮਾਂ ਬੋਲੀ ਸਬੰਧੀ ਭਾਸ਼ਣ, ਪੇਂਟਿੰਗ ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ।...
Advertisement
ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਦੇ ਸੱਦੇ ’ਤੇ ਸੀ ਐੱਮ ਐੱਸ ਗੁਰੂ ਕਾਸ਼ੀ ਪਬਲਿਕ ਸਕੂਲ 'ਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਬੱਚਿਆਂ ਦੇ ਪੰਜਾਬੀ ਮਾਂ ਬੋਲੀ ਸਬੰਧੀ ਭਾਸ਼ਣ, ਪੇਂਟਿੰਗ ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਡਾ. ਜਗਜੀਤ ਸਿੰਘ ਧੂਰੀ ਵੱਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਮੌਕੇ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦੇ ਲਏ ਫੈਸਲੇ ਦਾ ਸਵਾਗਤ ਕਰਦਿਆਂ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਤੇ ਪੰਜਾਬੀ ਪਹਿਰਾਵੇ ਨਾਲ ਜੁੜਨ ਦਾ ਸੱਦਾ ਦਿੱਤਾ। ਐੱਮ ਡੀ ਜੈ ਸਿੰਘ ਤੇ ਪ੍ਰਿੰਸੀਪਲ ਰਮਨ ਕੁਮਾਰ ਨੇ ਮੁਕਾਬਲਿਆਂ ਦੇ ਜੇਤੂ ਬੱਚਿਆਂ ਦਾ ਸਨਮਾਨ ਕੀਤਾ।
Advertisement
Advertisement