ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੁਹਾਣਕੇ ਨੇ ਬਖਤਗੜ੍ਹ ਵਿੱਚ ਚੋਣ ਪ੍ਰਚਾਰ ਕੀਤਾ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ੋਨ ਠੀਕਰੀਵਾਲਾ ਤੋਂ ਜ਼ਿਲ੍ਹਾ ਪਰਿਸ਼ਦ ਦੇ ਉਮੀਦਵਾਰ ਮਹਿੰਦਰ ਸਿੰਘ ਚੁਹਾਣਕੇ ਨੇ ਪਿੰਡ ਬਖਤਗੜ੍ਹ ਵਿੱਚ ਚੋਣ ਪ੍ਰਚਾਰ ਕੀਤਾ।‌ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੁਹਾਣਕੇ ਕਿਹਾ ਕਿ ਉਨ੍ਹਾਂ ਹਮੇਸ਼ਾ ਪੰਥਕ ਮਰਯਾਦਾ ਅਤੇ ਸਮਾਜਿਕ ਕੰਮਾਂ ਨੂੰ ਆਪਣੀ...
ਪਿੰਡ ਠੀਕਰੀਵਾਲਾ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਮਹਿੰਦਰ ਸਿੰਘ ਚੁਹਾਣਕੇ।
Advertisement

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ੋਨ ਠੀਕਰੀਵਾਲਾ ਤੋਂ ਜ਼ਿਲ੍ਹਾ ਪਰਿਸ਼ਦ ਦੇ ਉਮੀਦਵਾਰ ਮਹਿੰਦਰ ਸਿੰਘ ਚੁਹਾਣਕੇ ਨੇ ਪਿੰਡ ਬਖਤਗੜ੍ਹ ਵਿੱਚ ਚੋਣ ਪ੍ਰਚਾਰ ਕੀਤਾ।‌ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੁਹਾਣਕੇ ਕਿਹਾ ਕਿ ਉਨ੍ਹਾਂ ਹਮੇਸ਼ਾ ਪੰਥਕ ਮਰਯਾਦਾ ਅਤੇ ਸਮਾਜਿਕ ਕੰਮਾਂ ਨੂੰ ਆਪਣੀ ਜ਼ਿੰਦਗੀ ਦਾ ਆਧਾਰ ਬਣਾਇਆ ਹੈ। ਪਿੰਡ ਦੇ ਵਿਕਾਸ ਨੌਜਵਾਨਾਂ ਦੀ ਭਲਾਈ ਤੇ ਸਾਂਝ-ਸ਼ਾਂਤੀ ਨੂੰ ਮਜ਼ਬੂਤ ਕਰਨ ਲਈ ਕਈ ਮਹੱਤਵਪੂਰਨ ਕਦਮ ਚੁੱਕੇ। ਉਨ੍ਹਾਂ ਨੇ ਐੱਸ ਜੀ ਪੀ ਸੀ ਮੈਨੇਜਰ ਜਾਂ ਇੰਸਪੈਕਟਰ ਵਜੋਂ ਕੰਮ ਕਰਦਿਆਂ ਗੁਰਦੁਆਰਾ ਸਾਹਿਬਾਂ ਦੀ ਮਰਯਾਦਾ ਅਤੇ ਪ੍ਰਬੰਧ ਲਈ ਇਮਾਨਦਾਰੀ ਤੇ ਨਿਸ਼ਠਾ ਨਾਲ ਡਿਊਟੀ ਨਿਭਾਈ। ਆਪਣੀ ਕਾਰਗੁਜ਼ਾਰੀ ਦੌਰਾਨ ਉਹ ਸਾਫ਼-ਸੁਥਰੀ ਸੋਚ, ਸਖ਼ਤ ਅਨੁਸ਼ਾਸਨ ’ਚ ਸੇਵਾ ਨਿਭਾਈ। ਹੁਣ ਵੀ ਆਪਣੇ ਇਲਾਕੇ ਦੇ ਵਿਕਾਸ ਲਈ ਉਹ ਇਸ ਚੋਣ ਮੈਦਾਨ ਵਿੱਚ ਨਿਤਰੇ ਹਨ। ਉਨ੍ਹਾਂ ਇਸ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵੀ ਸਮਰਥਨ ਮਿਲਣ ਦਾ ਦਾਅਵਾ ਕੀਤਾ।‌ ਉਨ੍ਹਾਂ ਲੋਕਾਂ ਨੂੰ ਇਸ ਚੋਣ ਵਿੱਚ ਸਾਥ ਦੇਣ ਦੀ ਅਪੀਲ ਕੀਤੀ।

Advertisement
Advertisement
Show comments