DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Nihal Singh Wala ਵਿੱਚ ਗੈਂਗਵਾਰ ਟਕਰਾਅ ਰੋਕਣ ਦਾ ਦਾਅਵਾ

ਪੁਲੀਸ ਨੇ ਪੰਜ ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤੇ

  • fb
  • twitter
  • whatsapp
  • whatsapp
featured-img featured-img
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਮੋਗਾ ਦੇ ਐੱਸ ਪੀ ਅਜੈ ਰਾਜ ਸਿੰਘ।
Advertisement

ਜ਼ਿਲ੍ਹਾ ਪੁਲੀਸ ਨੇ ਨਿਹਾਲ ਸਿੰਘ ਵਾਲਾ ਵਿੱਚ ਆਪਣੀ ਮੁਸਤੈਦੀ ਨਾਲ ਹੋਣ ਵਾਲੇ ਗੈਂਗਵਾਰ ਟਕਰਾਅ ਨੂੰ ਰੋਕਣ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਮੌਕੇ ’ਤੇ ਪੰਜ ਸ਼ੱਕੀ ਨੌਜਵਾਨਾਂ ਨੂੰ ਹਥਿਆਰਾਂ ਅਤੇ ਵਾਹਨਾਂ ਸਮੇਤ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਵਿਰੁੱਧ ਸਬੰਧਤ ਥਾਣਾ ਵਿੱਚ ਕੇਸ ਦਰਜ ਕਰ ਲਿਆ ਹੈ। ਪੁਲੀਸ ਕਪਤਾਨ (ਜਾਂਚ) ਅਜੈ ਰਾਜ ਸਿੰਘ ਨੇ ਦੱਸਿਆ ਕਿ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫਸਰ ਰਣਜੀਤ ਸਿੰਘ ਨੂੰ ਜਾਣਕਾਰੀ ਮਿਲੀ ਸੀ ਕਿ ਆਪਸੀ ਰੰਜਿਸ਼ ਕਾਰਨ ਦਾਣਾ ਮੰਡੀ ਨਿਹਾਲ ਸਿੰਘ ਵਾਲਾ ਕੋਲ ਕੁਝ ਸ਼ੱਕੀ ਵਿਅਕਤੀ ਆਪਸੀ ਟਕਰਾਅ ਲਈ ਇਕੱਠੇ ਹੋਏ ਹਨ। ਪੁਲੀਸ ਨੇ ਅਮਨ ਕਾਨੂੰਨ ਦੇ ਮੱਦੇਨਜ਼ਰ ਫੌਰੀ ਕਾਰਵਾਈ ਅਮਲ ਵਿੱਚ ਲਿਆਂਦੀ ਅਤੇ ਪੰਜ ਸ਼ੱਕੀ ਨੌਜਵਾਨਾਂ ਜਿਨ੍ਹਾਂ ਵਿੱਚ ਸੋਸ਼ਲ ਮੀਡੀਆ ਉੱਤੇ ਐਕਟਿਵ ਰਹਿਣ ਵਾਲਾ ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਸਤਵੰਤ ਸਿੰਘ, ਗੁਰਪ੍ਰੀਤ ਸਿੰਘ ਅਤੇ ਅਮਰਿੰਦਰ ਸਿੰਘ ਗਿੱਲ ਨੂੰ ਅੱਠ ਵੱਖ-ਵੱਖ ਹਥਿਆਰਾਂ ਅਤੇ ਗੋਲੀ-ਸਿੱਕੇ ਸਮੇਤ ਕਾਬੂ ਕਰ ਲਿਆ। ਉਨ੍ਹਾਂ ਦੇ ਦੋ ਵਾਹਨ ਵੀ ਪੁਲੀਸ ਨੇ ਆਪਣੇ ਕਬਜ਼ੇ ਵਿਚ ਲਏ ਗਏ ਹਨ। ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਪੁਲੀਸ ਨੇ ਅਗੇਰਲੀ ਜਾਂਚ ਆਰੰਭ ਦਿੱਤੀ ਗਈ ਹੈ।

Advertisement
Advertisement
×