DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

PunjabPolitics: ਨਸ਼ੇ ਰੋਕਣ ਦੇ ਦਾਅਵੇ ਫੋਕੇ: ਜ਼ੀਰਾ

ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਅਤੇ ਪੀੜਤ ਨੌਜਵਾਨਾਂ ਦੇ ਇਲਾਜ ਦੀ ਮੰਗ ਕੀਤੀ

  • fb
  • twitter
  • whatsapp
  • whatsapp
featured-img featured-img
ਨਸ਼ੇ ਦੀ ਹਾਲਤ ’ਚ ਮਿਲੇ ਨੌਜਵਾਨ ਨਾਲ ਗੱਲ ਕਰਦੇ ਹੋਏ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ।
Advertisement
ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਅੱਜ ਇੱਥੇ ਕਿਹਾ ਕਿ ਹਲਕਾ ਜ਼ੀਰਾ ਦੇ ਪਿੰਡ ਸ਼ੇਰਪੁਰ ਵਿੱਚ ਨੌਜਵਾਨ ਕੁਲਵਿੰਦਰ ਸਿੰਘ ਵਿਰਕ ਦੀ ਨਸ਼ੇ ਕਾਰਨ ਅੱਧਮਰੀ ਹਾਲਤ ਵਿੱਚ ਖੇਤਾਂ ਵਿੱਚ ਮਿਲਣ ਦੀ ਘਟਨਾ ਨੇ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਮੁੜ ਚਰਚਾ ਲਿਆ ਦਿੱਤੀ ਹੈ। ਉਨ੍ਹਾਂ ਨੇ ਸਰਕਾਰ ਦੇ ਨਸ਼ਾ ਵਿਰੋਧੀ ਅਭਿਆਨ ਉੱਤੇ ਸਵਾਲ ਖੜ੍ਹੇ ਕਰਦਿਆਂ ਇਸ ਨੂੰ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪਿੰਡ ਸ਼ੇਰਪੁਰ ਦਾ ਨੌਜਵਾਨ ਕੁਲਵਿੰਦਰ ਸਿੰਘ ਵਿਰਕ ਨਾੜ ਵਿੱਚ ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਅੱਧਮਰੀ ਹਾਲਤ ਵਿੱਚ ਇੱਕ ਖੇਤ ਵਿੱਚ ਪਿਆ ਮਿਲਿਆ ਅਤੇ ਪੁੱਛਣ ’ਤੇ ਉਸ ਨੇ ਦੱਸਿਆ ਕਿ ਉਹ ਪਿੰਡ ਦੌਲੇਵਾਲਾ ਤੋਂ ਨਸ਼ਾ ਲੈ ਕੇ ਆਉਂਦਾ ਹੈ। ਸ੍ਰੀ ਜ਼ੀਰਾ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦਾਵਿਆਂ ਦੀ ਹਕੀਕਤ ਸਾਹਮਣੇ ਲਿਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਦੀ ਵਿਕਰੀ ’ਤੇ ਅਸਲ ਵਿੱਚ ਰੋਕ ਲੱਗੀ ਹੁੰਦੀ ਤਾਂ ਅੱਜ ਨੌਜਵਾਨ ਇਸ ਤਰ੍ਹਾਂ ਮੌਤ ਦੇ ਮੂੰਹ ਵਿੱਚ ਨਾ ਧੱਕੇ ਜਾਂਦੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਸ਼ੇ ਦੀ ਲਪੇਟ ਵਿੱਚ ਆ ਚੁੱਕੇ ਨੌਜਵਾਨਾਂ ਦਾ ਸਰਕਾਰੀ ਖ਼ਰਚੇ ’ਤੇ ਇਲਾਜ ਕਰਵਾਇਆ ਜਾਵੇ ਅਤੇ ਨਸ਼ਾ ਤਸਕਰੀ ਦੇ ਧੰਦੇ ਨਾਲ ਜੁੜੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

Advertisement

Advertisement
Advertisement
×