DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Tapa Mandi news: ਨਿਰਵਿਘਨ ਬਿਜਲੀ ਸਪਲਾਈ ਦੇ ਦਾਅਵੇ ਖੋਖਲੇ

ਖੇਤੀ ਲਈ ਅੱਠ ਘੰਟੇ ਬਿਜਲੀ ਮੰਗੀ; ਹਾਈਵੇਅ ਜਾਮ ਕਰਨ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਤਪਾ ਗਰਿੱਡ ’ਚ ਪਾਵਰਕੌਮ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਆਗੂ ਤੇ ਕਿਸਾਨ
Advertisement

ਪੰਜਾਬ ਸਰਕਾਰ ਦੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਉਸ ਸਮੇਂ ਫੂਕ ਨਿਕਲ ਗਈ, ਜਦੋਂ ਖੇਤੀ ਸੈਕਟਰ ਨੂੰ ਪੂਰੀ ਬਿਜਲੀ ਸਪਲਾਈ ਨਾ ਮਿਲਣ ਤੋਂ ਨਾਰਾਜ਼ ਪਿੰਡ ਦਰਾਜ ਦੀ ਕਿਸਾਨ ਜਥੇਬੰਦੀ ਨੇ ਤਪਾ ਬਿਜਲੀ ਗਰਿਡ ਘੇਰ ਕੇ ਧਰਨਾ ਲਗਾ ਦਿੱਤਾ ਤੇ ਵਿਭਾਗ ਵਿਰੁੱਧ ਨਾਅਰੇਬਾਜ਼ੀ ਕੀਤੀ।

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਰਾਜ ਪਿੰਡ ਇਕਾਈ ਦੇ ਪ੍ਰਧਾਨ ਬਲਦੇਵ ਸਿੰਘ, ਖਜ਼ਾਨਚੀ ਅੰਗਰੇਜ਼ ਸਿੰਘ, ਭੁਪਿੰਦਰ ਸਿੰਘ, ਬਿੰਦਰ ਸਿੰਘ, ਬੇਅੰਤ ਸਿੰਘ, ਗੁਰਦਾਸ ਸਿੰਘ, ਗੁਰਚਰਨ ਸਿੰਘ ਆਦਿ ਕਿਸਾਨਾਂ ਨੇ ਕਿਹਾ ਕਿ ਮਾੜੀ ਬਿਜਲੀ ਸਪਲਾਈ ਕਾਰਨ ਜਿੱਥੇ ਖੇਤਾਂ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ ਉੱਥੇ ਬਿਜਲੀ ਦੀ ਘਾਟ ਕਾਰਨ ਪਾਣੀ ਤੋਂ ਬਿਨਾਂ ਫ਼ਸਲਾਂ ਦੇ ਖ਼ਰਾਬ ਹੋਣ ਦਾ ਉਨ੍ਹਾਂ ਨੂੰ ਭਾਰੀ ਖ਼ਦਸ਼ਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਤੇ ਸਰਕਾਰ ਦੇ ਨੁਮਾਇੰਦੇ ਰੋਜ਼ਾਨਾ ਸੂਬੇ ਦੇ ਕਿਸਾਨਾਂ ਨੂੰ ਖੇਤੀਬਾੜੀ ਲਈ ਅੱਠ ਘੰਟੇ ਬਿਜਲੀ ਦੇਣ ਦੇ ਦਾਅਵੇ ਕਰ ਰਹੇ ਹਨ ਪਰ ਲਗਪਗ ਇੱਕ ਮਹੀਨੇ ਤੋਂ ਖੇਤੀਬਾੜੀ ਲਈ ਕੇਵਲ ਤਿੰਨ ਤੋਂ ਚਾਰ ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ। ਝੋਨੇ ਦੀ ਫਸਲ ਨੂੰ ਪਾਣੀ ਨਾ ਮਿਲਣ ਕਰਕੇ ਉਨ੍ਹਾਂ ਦੀਆਂ ਫਸਲਾਂ ਸੁੱਕਣ ਲੱਗ ਪਈਆਂ ਹਨ। ਕਿਸਾਨਾਂ ਨੇ ਸੂਬਾ ਸਰਕਾਰ ਅੇ ਪਾਵਰਕਾੌਮ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਕਿਸਾਨਾਂ ਨੂੰ ਪੂਰੀ ਅੱਠ ਘੰਟੇ ਨਿਰੰਤਰ ਬਿਜਲੀ ਦੀ ਸਪਲਾਈ ਨਾ ਦਿੱਤੀ ਗਈ ਤਾਂ ਉਹ ਮੁੱਖ ਮਾਰਗ ’ਤੇ ਧਰਨਾ ਲਗਾਉਣ ਲਈ ਮਜਬੂਰ ਹੋਣਗੇ। ਦੂਜੇ ਪਾਸੇ ਇਸ ਸਬੰਧੀ ਪਾਵਰਕੌਮ ਤਪਾ-1 ਦੇ ਐੱਸ ਡੀ ਓ ਰਾਮ ਸਿੰਘ ਨੇ ਪਿੱਛੋਂ ਤੋਂ ਹੀ ਪਾਵਰਕੱਟ ਲੱਗਣ ਕਾਰਨ ਬਿਜਲੀ ਦੀ ਇਹ ਸਮੱਸਿਆ ਆ ਰਹੀ ਹੈ। ਫਿਰ ਵੀ ਉਹ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਕਿਸਾਨਾਂ ਦੀ ਇਸ ਸਮੱਸਿਆ ਦਾ ਹੱਲ ਕਰਵਾਉਣਗੇ।

Advertisement

Advertisement
Advertisement
×