ਪੱਤਰ ਪ੍ਰੇਰਕ
ਭਗਤਾ ਭਾਈ, 1 ਸਤੰਬਰ
ਇਥੇ ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਨੇ ਜ਼ੋਨਲ ਖੇਡਾਂ ’ਚ ਚੜਿੱਕ ਜ਼ੋਨ ਦੇ ਅੰਡਰ-14, 17 ਤੇ 19 ਲੜਕਿਆਂ, ਅੰਡਰ-14 ਤੇ 17 ਲੜਕੀਆਂ ਦੇ ਕ੍ਰਿਕਟ ਮੁਕਾਬਲਿਆਂ ’ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ। ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਰਣਧੀਰ ਕੌਰ ਕਲੇਰ, ਸਪੋਰਟਸ ਮੈਨੇਜਰ ਕੋਹਿਨੂਰ ਸਿੱਧੂ, ਹਾਊਸ ਕੁਆਰਡੀਨੇਟਰ ਵੀਰਦਵਿੰਦਰ ਕੌਰ, ਸੀਨੀਅਰ ਕੁਆਰਡੀਨੇਟਰ ਰੰਜੀਵ ਸ਼ਰਮਾ ਤੇ ਪ੍ਰਿੰਸੀਪਲ ਸ਼ਸ਼ੀ ਕਾਂਤ ਨੇ ਜੇਤੂ ਖਿਡਾਰੀਆਂ ਦਾ ਸਕੂਲ ਪਹੁੰਚਣ ’ਤੇ ਸਵਾਗਤ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ। ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਕ੍ਰਿਕਟ ਖਿਡਾਰੀਆਂ ਤੇ ਉਨ੍ਹਾਂ ਦੇ ਕੋਚ ਲਖਵਿੰਦਰ ਸਿੰਘ, ਡੀਪੀਈ ਰਾਜਵੀਰ ਸਿੰਘ ਤੇ ਅਮਾਨਤ ਅਲੀ ਨੂੰ ਵਧਾਈ ਦਿੱਤੀ। ਇਸ ਮੌਕੇ ਦਮਨਜੋਤ ਕੌਰ, ਰੁਪਿੰਦਰ ਕੌਰ, ਕਰਮਜੀਤ ਕੌਰ, ਮੋਨਿਕਾ ਚਾਲਾਨਾ, ਮੈਨੇਜਰ ਲਖਵਿੰਦਰ ਸਿੰਘ, ਗੁਰਵਿੰਦਰ ਸੋਨੂੰ, ਕੋਚ ਮਨਦੀਪ ਸਿੰਘ, ਨਵਜੋਤ ਸਿੰਘ ਸੁਖਾਨੰਦ ਆਦਿ ਹਾਜ਼ਰ ਸਨ।