ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ : The Tribune India

ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ

ਗੋਲੀਬਾਰੀ ਵਿੱਚ ਪੰਜ ਵਿਅਕਤੀ ਜ਼ਖ਼ਮੀ; ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਆਰੰਭੀ

ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ

ਬੁਢਲਾਡਾ ਟਰੱਕ ਯੂਨੀਅਨ ਵਿੱਚ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਪੁਲੀਸ ਅਧਿਕਾਰੀ।

ਜੋਗਿੰਦਰ ਸਿੰਘ ਮਾਨ/ਐੱਨ.ਪੀ ਸਿੰਘ

ਮਾਨਸਾ/ਬੁਢਲਾਡਾ, 4 ਅਕਤੂਬਰ

ਮਾਨਸਾ ਜ਼ਿਲ੍ਹੇ ਦੀ ਬੁਢਲਾਡਾ ਟਰੱਕ ਯੂਨੀਅਨ ਵਿੱਚ ਦੋ ਧਿਰਾਂ ਵਿਚਾਲੇ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਕੇ ਝੜਪ ਹੋ ਗਈ। ਇਸ ਦੌਰਾਨ ਗੋਲੀਆਂ ਚੱਲਣ ਦਾ ਮਾਮਲਾ ਵੀ ਸਾਹਮਣੇ ਆਇਆ। ਇਸ ਝਗੜੇ ਵਿੱਚ ਪੰਜ ਵਿਅਕਤੀਆਂ ਦੇ ਜ਼ਖ਼ਮੀ ਹੋਣ ਬਾਰੇ ਜਾਣਕਾਰੀ ਮਿਲੀ ਹੈ।

ਮਾਮਲਾ ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾ ਦੇ ਧਿਆਨ ਵਿੱਚ ਆਉਣ ਤੋਂ ਤੁਰੰਤ ਬਾਅਦ ਐੱਸਪੀ (ਡੀ) ਡਾ. ਬਾਲ ਕ੍ਰਿਸ਼ਨ ਸ਼ਰਮਾ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ’ਤੇ ਬੁਢਲਾਡਾ ਗਏ, ਜਦੋਂ ਕਿ ਉਨ੍ਹਾਂ ਤੋਂ ਪਹਿਲਾਂ ਡੀਐੱਸਪੀ ਅਮਰਜੀਤ ਸਿੰਘ ਸਿੱਧੂ ਦੋਹਾਂ ਧਿਰਾਂ ਨੂੰ ਖਦੇੜਨ ਲਈ ਪਹੁੰਚੇ ਹੋਏ ਸਨ। ਭਾਰੀ ਪੁਲੀਸ ਫੋਰਸ ਦੇ ਪਹੁੰਚਣ ਤੋਂ ਬਾਅਦ ਟਰੱਕ ਯੂਨੀਅਨ ਦੇ ਦੋਵੇਂ ਧੜੇ ਆਸੇ-ਪਾਸੇ ਹੋ ਗਏ, ਜਦੋਂ ਕਿ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਇਕੱਤਰ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਸਮੇਂ ਟਰੱਕ ਯੂਨੀਅਨ ਵਿੱਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਨਵੇਂ ਬਣੇ ਪ੍ਰਧਾਨ ਰਾਮਇੰਦਰ ਸਿੰਘ ਅਤੇ ਉਸ ਦੇ ਸਮਰਥਕ ਯੂਨੀਅਨ ਵਿੱਚ ਮੌਜੂਦ ਸਨ। ਦੂਜੇ ਪਾਸੇ ਪਹਿਲਾਂ ਤੋਂ ਪ੍ਰਧਾਨ ਜਗਤਾਰ ਸਿੰਘ ਗੁਰਨੇ ਕਲਾਂ ਆਪਣੇ ਸਮਰਥਕ ਸਾਥੀਆਂ ਨਾਲ ਟਰੱਕ ਯੂਨੀਅਨ ਪਹੁੰਚੇ ਤਾਂ ਦੋਹਾਂ ਧਿਰਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ। ਇਹ ਬਹਿਸ ਕੁਝ ਹੀ ਪਲਾਂ ਵਿੱਚ ਹੱਥੋਪਾਈ ਤੇ ਫਿਰ ਗੋਲੀਬਾਰੀ ਵਿੱਚ ਤਬਦੀਲ ਹੋ ਗਈ। ਇਸ ਮੌਕੇ ਦੋਹਾਂ ਧਿਰਾਂ ਦੇ ਅੱਧੀ ਦਰਜਨ ਦੇ ਕਰੀਬ ਜ਼ਖ਼ਮੀ ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਜ਼ਖ਼ਮੀਆਂ ਵਿੱਚ ਨਵ-ਨਿਯੁਕਤ ਪ੍ਰਧਾਨ ਰਾਮਇੰਦਰ ਸਿੰਘ, ਬੂਟਾ ਸਿੰਘ, ਗੁਰਤੇਜ ਸਿੰਘ ਤੋਂ ਇਲਾਵਾ ਸਾਬਕਾ ਸਰਪੰਚ ਜਗਤਾਰ ਸਿੰਘ ਗੁਰਨੇ ਤੇ ਗਗਨਦੀਪ ਸਿੰਘ ਗੁਰਨੇ ਸ਼ਾਮਲ ਹਨ ਜਿਨ੍ਹਾਂ ਵਿੱਚੋਂ ਜਗਤਾਰ ਸਿੰਘ ਨੂੰ ਗੰਭੀਰ ਜ਼ਖ਼ਮੀ ਹੋਣ ਕਾਰਨ ਬਾਹਰਲੇ ਕਿਸੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਦੱਸਿਆ ਜਾਂਦਾ ਹੈ।

ਇਸੇ ਦੌਰਾਨ ਲੜਾਈ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਬੁਢਲਾਡਾ ਦੇ ਮੁਖੀ ਬੂਟਾ ਸਿੰਘ ਨੇ ਭਾਰੀ ਪੁਲੀਸ ਫੋਰਸ ਨਾਲ ਮੌਕੇ ’ਤੇ ਪਹੁੰਚ ਕੇ ਦੋਹਾਂ ਧਿਰਾਂ ਨੂੰ ਖਦੇੜਦਿਆ ਤੇ ਮਾਹੌਲ ਨੂੰ ਸ਼ਾਂਤ ਕੀਤਾ। ਮਾਹੌਲ ਖਰਾਬ ਹੁੰਦਾ ਦੇਖ ਕੇ ਹਾਲਾਤ ਦਾ ਜਾਇਜ਼ਾ ਲੈਣ ਲਈ ਡੀਐੱਸਪੀ ਅਮਰਜੀਤ ਸਿੰਘ ਸਿੱਧੂ ਹੋਰ ਫੋਰਸ ਲੈ ਕੇ ਟਰੱਕ ਯੂਨੀਅਨ ਵਿੱਚ ਪਹੁੰਚ ਗਏ। ਬਾਅਦ ਵਿੱਚ ਐੱਸਪੀ (ਡੀ) ਡਾ. ਬਾਲ ਕ੍ਰਿਸ਼ਨ ਸ਼ਰਮਾ ਅਤੇ ਡੀਐੱਸਪੀ ਅਮਰਜੀਤ ਸਿੰਘ ਨੇ ਦੱਸਿਆ ਕਿ ਟਰੱਕ ਯੂਨੀਅਨ ਦੀਆਂ ਦੋਹਾਂ ਧਿਰਾਂ ਦੀ ਪ੍ਰਧਾਨਗੀ ਨੂੰ ਲੈ ਕੇ ਹੋਈ ਝੜਪ ਵਿੱਚ ਕੁੱਝ ਵਿਅਕਤੀ ਜ਼ਖ਼ਮੀ ਹੋ ਗਏ ਜੋ ਕਿ ਜ਼ੇਰੇ ਇਲਾਜ ਹਨ, ਜਿਨ੍ਹਾਂ ਦੇ ਬਿਆਨ ਕਲਮਬੰਦ ਕਰ ਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਟਰੱਕ ਯੂਨੀਅਨ ਵਿੱਚ ਕਿਸੇ ਨੂੰ ਵੀ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਬਿਲਕੁਲ ਨਹੀਂ ਦਿੱਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਛੇਵੇਂ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਆਗਾਜ਼

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

‘ਆਪ’ ਆਗੂ ਤਾਹਿਰ ਹੁਸੈਨ ਤੇ ਦਸ ਹੋਰਾਂ ਖ਼ਿਲਾਫ਼ ਦੋਸ਼ ਤੈਅ ਕਰਨ ਦੇ ਹੁਕਮ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਚੜਿ੍ਹਆ ਦਲਬਦਲੂਆਂ ਦਾ ਰੰਗ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਪੁਲੀਸ ਨੇ ਪਿਸਤੌਲ ਤੇ 5 ਕਾਰਤੂਸ ਬਰਾਮਦ ਕੀਤੇ; ਜ਼ੀਰਕਪੁਰ ਤੇ ਪੰਚਕੂੁਲਾ...

ਸ਼ਹਿਰ

View All