ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 10 ਜੂਨ
ਡਰੇਨੇਜ ਵਿਭਾਗ ਨੇ ਫ਼ਰੀਦਕੋਟ ਜ਼ਿਲ੍ਹੇ ਵਿੱਚ ਪੈਂਦੀਆਂ ਛੇ ਮੁੱਖ ਡਰੇਨਾਂ ਦੀ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਅਗਲੇ ਦੋ ਹਫ਼ਤਿਆਂ ਵਿੱਚ ਇਹ ਸਫ਼ਾਈ ਮੁਹਿੰਮ ਮੁਕੰਮਲ ਹੋਣ ਦੀ ਸੰਭਾਵਨਾ ਹੈ। ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਅੱਜ ਡਰੇਨਾਂ ਦੀ ਸਫ਼ਾਈ ਦੇ ਚੱਲ ਰਹੇ ਪ੍ਰਾਜੈਕਟ ਦਾ ਜਾਇਜ਼ਾ ਲੈਣ ਤੋਂ ਬਾਅਦ ਕਿਹਾ ਕਿ 20 ਜੂਨ ਤੱਕ ਫ਼ਰੀਦਕੋਟ ਜ਼ਿਲ੍ਹੇ ਅੰਦਰ 50 ਕਿਲੋਮੀਟਰ ਤੱਕ ਡਰੇਨਾਂ ਦੀ ਸਫ਼ਾਈ ਮੁਕੰਮਲ ਹੋ ਜਾਵੇਗੀ ਅਤੇ ਪੰਜਾਬ ਸਰਕਾਰ ਨੇ ਇਸ ਸਫ਼ਾਈ ਮੁਹਿੰਮ ਲਈ 62 ਲੱਖ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ। ਵਿਧਾਇਕ ਨੇ ਇਸ ਮੌਕੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਡਰੇਨਾਂ ਵਿੱਚ ਗੈਰ-ਕਾਨੂੰਨੀ ਬਣੇ ਆਰਜ਼ੀ ਰਸਤਿਆਂ ਨੂੰ ਤੁਰੰਤ ਹਟਾਇਆ ਜਾਵੇ।