DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮਿਸ਼ਨ CleanPunjab ਤਹਿਤ ਸਫ਼ਾਈ ਮੁਹਿੰਮ ਵਿੱਢੀ

10 ਰੋਜ਼ਾ ਮੁਹਿੰਮ ਲਈ ਲੋਕਾਂ ਤੋਂ ਸਹਿਯੋਗ ਮੰਗਿਆ; ਐੱਮ ਸੇਵਾ ਐਪ ਵੀ ਚਾਲੂ

  • fb
  • twitter
  • whatsapp
  • whatsapp
featured-img featured-img
ਬਰਨਾਲਾ ਵਿੱਚ ਸਫ਼ਾਈ ਮੁਹਿੰਮ ਸ਼ੁਰੂ ਕਰਦੇ ਹੋਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ, ਨਗਰ ਨਿਗਮ ਮੇਅਰ ਹਸਨਪ੍ਰੀਤ ਭਾਰਦਵਾਜ ਤੇ ਹੋਰ।
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਨਗਰ ਨਿਗਮ ਬਰਨਾਲਾ ਵਲੋਂ ਕਚਹਿਰੀ ਚੌਕ ਬਰਨਾਲਾ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਨਗਰ ਨਿਗਮ ਦੇ ਮੇਅਰ ਹਸਨ ਭਾਰਦਵਾਜ ਅਤੇ ਡਿਪਟੀ ਕਮਿਸ਼ਨਰ ਕਮ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਆਈਏਐੱਸ ਨੇ ਦੱਸਿਆ ਕਿ ਇਹ ਵਿਸ਼ੇਸ਼ ਸਫ਼ਾਈ ਮੁਹਿੰਮ ਲਗਾਤਾਰ 10 ਦਿਨ ਚਲਾਈ ਜਾਵੇਗੀ ਜਿਸ ਦੌਰਾਨ ਵਿਆਪਕ ਪੱਧਰ ਉੱਤੇ ਸ਼ਹਿਰ ਦੀ ਸਫ਼ਾਈ ਕੀਤੀ ਜਾਵੇਗੀ। ਉਨ੍ਹਾ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਕੂੜੇ ਦੇ ਸੈਕੰਡਰੀ ਪੁਆਇੰਟ ਸਾਫ਼ ਕੀਤੇ ਜਾਣਗੇ ਅਤੇ ਵੱਡੇ ਪੱਧਰ ਉੱਤੇ ਕੂੜੇ ਦੇ ਢੇਰ ਹਟਾਏ ਜਾਣਗੇ। ਦੱਸਿਆ ਕਿ ਇਸ ਮੁਹਿੰਮ ਤਹਿਤ ‘ਐਮ ਸੇਵਾ ਐਪ’ ਵੀ ਚੱਲ ਹੀ ਹੈ, ਜਿਸ ਉੱਤੇ ਰਜਿਸਟ੍ਰੇਸ਼ਨ ਕਰਕੇ ਬਰਨਾਲਾ ਵਾਸੀ ਫੋਟੋ ਅਪਲੋਡ ਕਰ ਸਕਦੇ ਹਨ ਅਤੇ ਉਸ ਥਾਂ ਦੀ ਸਫਾਈ ਕਰਮਚਾਰੀਆਂ ਵਲੋਂ ਸਫ਼ਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਵਿਸ਼ੇਸ਼ ਸਫ਼ਾਈ ਮੁਹਿੰਮ ਜ਼ਿਲ੍ਹੇ ਦੀਆਂ ਸਾਰੀਆਂ ਸ਼ਹਿਰੀ ਇਕਾਈਆਂ ਵਿਚ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ ਜਸਵਿੰਦਰ ਸਿੰਘ ਸੰਘੇੜਾ, ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਤੇ ਨਗਰ ਕੌਂਸਲਰ ਰਾਜੀਵ ਲੂਬੀ, ਰੋਹਿਤ ਓਸ਼ੋ ਅਤੇ ਐੱਮ ਸੀ ਮੌਜੂਦ ਸਨ।

Advertisement

ਬਠਿੰਡਾ (ਮਨੋਜ ਸ਼ਰਮਾ): ਬਠਿੰਡਾ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਇਤਿਹਾਸਕ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਤੋਂ ਸ਼ੁਰੂ ਕੀਤੀ ਗਈ। ਨਗਰ ਨਿਗਮ ਕਮਿਸ਼ਨਰ ਲਵਜੀਤ ਕਲਸੀ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਅਤੇ ਵਾਤਾਵਰਣ ਦੀ ਸੰਭਾਲ ਨਗਰ ਨਿਗਮ ਦੀ ਮੁੱਖ ਤਰਜੀਹ ਹੈ। ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਸ਼ੇਸ਼ ਟੀਮਾਂ ਵੱਲੋਂ ਠੋਸ ਅਤੇ ਗਿੱਲੇ ਕੂੜੇ ਦੀ ਸਫਾਈ ਕਰਕੇ ਇਸ ਦਾ ਵਾਤਾਵਰਨ ਪੱਖੀ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ 10 ਦਿਨਾਂ ਤੱਕ ਸੀਮਤ ਨਹੀਂ ਰਹੇਗਾ, ਸਗੋਂ ਸਫਾਈ ਪ੍ਰਬੰਧ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਸੁੱਟਣ ਅਤੇ ਗਿੱਲਾ-ਸੁੱਕਾ ਕੂੜਾ ਵੱਖ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਕੌਂਸਲਰ, ਨਗਰ ਨਿਗਮ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

Advertisement

ਅਬੋਹਰ (ਪੰਕਜ ਕੁਮਾਰ): ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਪੁਰਾਣੀ ਮਾਰਕੀਟ ਕਮੇਟੀ ਵਿਖੇ ਸਥਿਤ ਕੂੜੇ ਦੇ ਡੰਪ ਤੋਂ ਵਿਸ਼ੇਸ਼ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਵੀ ਮੌਜੂਦ ਰਹੇ। ਡਾ. ਸੁਹਾਨੀ ਡੋਡਾ ਨੇ ਦੱਸਿਆ ਕਿ ਅਬੋਹਰ ਸ਼ਹਿਰ ਵਿੱਚ ਇਹ ਵਿਸ਼ੇਸ਼ ਸਫਾਈ ਮੁਹਿੰਮ 10 ਦਿਨ ਜਾਰੀ ਰਹੇਗੀ। ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਫਾਈ ਅਤੇ ਸੀਵਰੇਜ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਵਿਧਾਇਕ ਸਿੰਗਲਾ ਤੇ ਏ ਡੀ ਸੀ ਨੇ ਸਫ਼ਾਈ ਮੁਹਿੰਮ ਦੀ ਅਗਵਾਈ ਕੀਤੀ

ਮਾਨਸਾ (ਜੋਗਿੰਦਰ ਸਿੰਘ ਮਾਨ): ਪੰਜਾਬ ਸਰਕਾਰ ਦੇ “ਮਿਸ਼ਨ ਕਲੀਨ ਪੰਜਾਬ ਫੇਜ਼-2’ ਤਹਿਤ ਮਾਨਸਾ ਸ਼ਹਿਰ ਨੂੰ ਸਾਫ ਸੁਥਰਾ ਤੇ ਕੂੜਾ ਮੁਕਤ ਬਣਾਉਣ ਦੇ ਮਕਸਦ ਨਾਲ ਵਿਧਾਇਕ ਡਾ.ਵਿਜੈ ਸਿੰਗਲਾ ਦੀ ਅਗਵਾਈ ਹੇਠ ਵਿਸ਼ੇਸ਼ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਵਿਧਾਇਕ ਡਾ.ਵਿਜੈ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਖੁਦ ਆਪਣੀ ਟੀਮ ਨਾਲ ਜ਼ਮੀਨੀ ਪੱਧਰ ’ਤੇ ਸਫਾਈ ਕਾਰਜ ਵਿਚ ਸ਼ਮੂਲੀਅਤ ਕਰਦਿਆਂ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਪ੍ਰੀਤ ਸਿੰਘ ਭੁੱਚਰ, ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ, ਪ੍ਰਧਾਨ ਨਗਰ ਕੌਂਸਲ ਮਾਨਸਾ ਭੂਸ਼ਨ ਮੱਤੀ ਤੋਂ ਇਲਾਵਾ ਸ਼ਹਿਰ ਦੇ ਹੋਰ ਮੋਹਤਬਰ ਵਿਅਕਤੀ ਮੌਜੂਦ ਸਨ। ਵਿਧਾਇਕ ਨੇ ਕਿਹਾ ਕਿ ਮਾਨਸਾ ਸ਼ਹਿਰ ਵਿਚ ਕੂੜੇ ਦੇ ਨਿਪਟਾਰੇ ਲਈ ਚਲਾਏ ਇਸ ਅਭਿਆਨ ਵਿਚ ਸ਼ਹਿਰ ਦੇ ਹਰ ਨਾਗਰਿਕ ਦੀ ਸ਼ਮੂਲੀਅਤ ਹੋਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਗਿੱਲੇ ਅਤੇ ਸੁੱਕੇ ਕੂੜੇ ਨੂੰ ਪਹਿਲਾਂ ਹੀ ਵੱਖ-ਵੱਖ ਕਰਨ ਦੀ ਆਦਤ ਪਾਉਣ ਅਤੇ ਖੁੱਲ੍ਹੇ ਵਿੱਚ ਕੂੜਾ ਸੁੱਟਣ ਦੀ ਥਾਂ ਉੱਤੇ ਕੇਵਲ ਨਿਰਧਾਰਤ ਡਸਟਬਿਨਾਂ ਦੀ ਹੀ ਵਰਤੋਂ ਕਰਨ ਤਾਂ ਜੋ ਕੂੜੇ ਦਾ ਵਾਤਾਵਰਨ-ਪੱਖੀ ਢੰਗ ਨਾਲ ਨਿਪਟਾਰਾ ਸੰਭਵ ਹੋ ਸਕੇ। ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਸਫਾਈ ਕਰਮਚਾਰੀਆਂ ਦੀ ਦਿਨ-ਰਾਤ ਦੀ ਮਿਹਨਤ ਦੀ ਸ਼ਲਾਘਾ ਕੀਤੀ।

 ਮਾਨਸਾ ਵਿਖੇ ਵਿਧਾਇਕ ਡਾ. ਵਿਜੈ ਸਿੰਗਲਾ ਸਫ਼ਾਈ ਮੁਹਿੰਮ ਦਾ ਆਗਾਜ਼ ਕਰਦੇ ਹੋਏ। -ਫੋਟੋ: ਸੁਰੇਸ਼
ਮਾਨਸਾ ਵਿਖੇ ਵਿਧਾਇਕ ਡਾ. ਵਿਜੈ ਸਿੰਗਲਾ ਸਫ਼ਾਈ ਮੁਹਿੰਮ ਦਾ ਆਗਾਜ਼ ਕਰਦੇ ਹੋਏ। -ਫੋਟੋ: ਸੁਰੇਸ਼
Advertisement
×