ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਵੱਛ ਸਰਵੇਖਣ: ਬਠਿੰਡਾ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ

ਸਫਾਈ ਦੇ ਮਾਮਲੇ ’ਚ ਕੌਮੀ ਪੱਧਰ ’ਤੇ 51ਵਾਂ ਸਥਾਨ; ਮੇਅਰ ਵੱਲੋਂ ਨਿਗਮ ਦੀ ਪੂਰੀ ਟੀਮ ਨੂੰ ਵਧਾਈ
ਬਠਿੰਡਾ ਨਗਰ ਨਿਗਮ ਦੇ ਅਧਿਕਾਰੀ ਪੁਰਸਕਾਰ ਪ੍ਰਾਪਤ ਕਰਦੇ ਹੋਏ।
Advertisement

ਭਾਰਤ ਸਰਕਾਰ ਵੱਲੋਂ ਕਰਵਾਏ ਗਏ ਸਵੱਛ ਸਰਵੇਖਣ-2024 ਤਹਿਤ ਬਠਿੰਡਾ ਨੇ ਪੰਜਾਬ ਦੇ ‘ਸਭ ਤੋਂ ਸਾਫ਼ ਸੁਥਰੇ ਸ਼ਹਿਰ’ ਦਾ ਖਿਤਾਬ ਮੁੜ ਪ੍ਰਾਪਤ ਕੀਤਾ ਹੈ। ਇਸ ਸਬੰਧੀ ਕੱਲ੍ਹ ਨਵੀਂ ਦਿੱਲੀ ਵਿੱਚ ਹੋਏ ਪ੍ਰੋਗਰਾਮ ਦੌਰਾਨ ਬਠਿੰਡਾ ਨੇ ਸੂਬੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਸਫ਼ਾਈ ਦੇ ਮਾਮਲੇ ਵਿੱਚ ਬਠਿੰਡਾ ਦੇਸ਼ ਵਿੱਚ 51ਵੇਂ ਸਥਾਨ ’ਤੇ ਰਿਹਾ। ਕਮਿਸ਼ਨਰ ਕੰਚਨ ਏਐੱਸਆਈ, ਐੱਸਈ ਸੰਦੀਪ ਗੁਪਤਾ, ਕਾਰਪੋਰੇਸ਼ਨ ਦੇ ਸੈਨੀਟੇਸ਼ਨ ਅਫ਼ਸਰ ਸਤੀਸ਼ ਕੁਮਾਰ ਬਾਂਦਰਵਾਲ (ਸੀਐੱਸਓ) ਅਤੇ ਸੈਨੀਟੇਸ਼ਨ ਇੰਸਪੈਕਟਰ ਰਮਨ ਸ਼ਰਮਾ ਨੇ ਦਿੱਲੀ ਵਿੱਚ ਸਮਾਗਮ ਦੌਰਾਨ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਤੋਂ ਇਹ ਪੁਰਸਕਾਰ ਪ੍ਰਾਪਤ ਕੀਤਾ। ਬਠਿੰਡਾ ਨਿਗਮ ਦੇ ਮੇਅਰ ਪਦਮਜੀਤ ਮਹਿਤਾ ਨੇ ਕਿਹਾ ਬਠਿੰਡਾ ਨਿਗਮ ਤੇ ਬਠਿੰਡਾ ਸ਼ਹਿਰ ਸੂਬੇ ਦਾ ਸਭ ਤੋਂ ਸੁੰਦਰ ਸਾਫ਼ ਬਣ ਕੇ ਪੁਰਸਕਾਰ ਜਿੱਤਣ ਵਿਚ ਕਾਮਯਾਬ ਹੋਇਆ ਹੈ। ਉਨ੍ਹਾਂ ਕਿਹਾ ਇਸ ਪ੍ਰਾਪਤੀ ਪਿੱਛੇ ਸਮੁੱਚੇ ਨਿਗਮ ਦੀ ਟੀਮ ਦੀ ਮਿਹਨਤ ਹੈ। ਉਨ੍ਹਾਂ ਕਿਹਾ ਬਠਿੰਡਾ ਨੇ 3 ਲੱਖ ਦੀ ਆਬਾਦੀ ਸ਼੍ਰੇਣੀ ਵਿੱਚ ਇਹ ਸਥਾਨ ਪ੍ਰਾਪਤ ਕੀਤਾ ਹੈ। ਮਹਿਤਾ ਨੇ ਨਗਰ ਨਿਗਮ ਦੇ ਸਾਰੇ ਅਧਿਕਾਰੀਆਂ, ਕਰਮਚਾਰੀਆਂ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੱਤੀ ਅਤੇ ਸਫਾਈ ਦੇ ਮਾਮਲੇ ਵਿੱਚ ਬਠਿੰਡਾ ਨੂੰ ਪਹਿਲੇ ਸਥਾਨ 'ਤੇ ਲਿਆਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਇਹ ਸਨਮਾਨ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਕਾਰਨ ਮਿਲਿਆ ਹੈ। ਮੇਅਰ ਮਹਿਤਾ ਦੇ ਅਨੁਸਾਰ, ਨਗਰ ਨਿਗਮ ਨੇ ਸ਼ਹਿਰ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਲਈ 98.5 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ, ਜਦੋਂਕਿ ਰਿਹਾਇਸ਼ੀ, ਬਾਜ਼ਾਰ ਖੇਤਰਾਂ ਅਤੇ ਪਾਣੀ ਦੇ ਸਰੋਤਾਂ ਸਮੇਤ ਕੂੜੇ ਵਾਲੀਆਂ ਥਾਵਾਂ ਦੀ ਸਫਾਈ ਲਈ 100 ਪ੍ਰਤੀਸ਼ਤ ਅਤੇ ਕੂੜੇ ਦੀ ਪ੍ਰੋਸੈਸਿੰਗ ਲਈ 100 ਵਿੱਚੋਂ 99 ਅੰਕ ਪ੍ਰਾਪਤ ਕੀਤੇ। ਉਨ੍ਹਾਂ ਕਿਹਾ ਕਿ ਲਗਪਗ 4 ਸਾਲਾਂ ਬਾਅਦ, ਬਠਿੰਡਾ ਸ਼ਹਿਰ ਸਫਾਈ ਦੇ ਮਾਮਲੇ ਵਿੱਚ ਪੰਜਾਬ ਵਿੱਚ ਪਹਿਲੇ ਸਥਾਨ 'ਤੇ ਪਹੁੰਚ ਗਿਆ। ਸਾਲ 2018 ਤੋਂ ਸਾਲ 2020 ਤੱਕ, ਬਠਿੰਡਾ ਸਵੱਛਤਾ ਸਰਵੇਖਣ ਵਿੱਚ ਪਹਿਲੇ ਸਥਾਨ 'ਤੇ ਰਿਹਾ ਅਤੇ ਇਸ ਤੋਂ ਬਾਅਦ ਲਗਾਤਾਰ ਚੌਥੇ ਅਤੇ ਪੰਜਵੇਂ ਸਥਾਨ 'ਤੇ ਪਹੁੰਚਿਆ ਪਰ ਇਸ ਵਾਰ ਬਠਿੰਡਾ ਸਵੱਛਤਾ ਸਰਵੇਖਣ ਵਿੱਚ ਪੂਰੇ ਪੰਜਾਬ ਵਿੱਚ ਪਹਿਲੇ ਸਥਾਨ ’ਤੇ ਪੁੱਜਣ ਤੇ ਬਠਿੰਡਾ ਨੇ ਦੇਸ਼ ਭਰ ਵਿਚ ਨਾਮ ਰੋਸ਼ਨ ਕੀਤਾ।

Advertisement
Advertisement