ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 23 ਸਤੰਬਰ
ਪੰਜਾਬ ਸਟੇਟ ਮਨਿਸਟਿਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਜ਼ਿਲ੍ਹਾ ਫਾਜ਼ਿਲਕਾ ਦੇ ਕਲੈਰੀਕਲ ਕਾਮਿਆਂ ਵੱਲੋਂ ਅਮਰਜੀਤ ਚਾਵਲਾ ਜ਼ਿਲ੍ਹਾ ਪ੍ਰਧਾਨ ਪੀਐੱਸਐੱਮਐੱਸਯੂ ਅਤੇ ਸੁਖਦੇਵ ਚੰਦ ਜਨਰਲ ਸਕੱਤਰ ਪੀਐੱਸਐੱਮਐੱਸਯੂ ਦੀ ਪ੍ਰਧਾਨਗੀ ਹੇਠ ਮੰਗਾਂ ਦੀ ਪੂਰਤੀ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਡੀਸੀ ਦਫਤਰ ਦੇ ਗੇਟ ਅੱਗੇ ਗੇਟ ਰੈਲੀ ਕੀਤੀ ਗਈ। ਅੱਜ ਦੀ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਅਤੇ ਸੁਖਦੇਵ ਚੰਦ ਜਨਰਲ ਸਕੱਤਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ’ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਆਉਂਦੇ ਸਾਰੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹਲ ਕੀਤਾ ਜਾਵੇਗਾ ਪਰ ਅਜੇ ਤੱਕ ਅਜਿਹਾ ਨਹੀਂ ਹੋਇਆ। ਇਸ ਮੌਕੇ ਸਮੂਹ ਕਲੈਰੀਕਲ ਕਾਮਿਆਂ ਵੱਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆ ਤਾਂ ਹੋਰ ਸਖਤ ਕਦਮ ਚੁੱਕੇ ਜਾਣਗੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਾਜਨ ਕੰਬੋਜ, ਮੀਤ ਜਨਰਲ ਸਕੱਤਰ ਨਵਨੀਤ ਕੌਰ, ਮੀਤ ਜਨਰਲ ਸਕੱਤਰ ਅਜੈ ਕੰਬੋਜ, ਮੀਤ ਕੈਸ਼ੀਅਰ ਸਮੀਰ ਕੰਬੋਜ ਹਾਜ਼ਰ ਸਨ।