ਕਲਰਕ 60 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
ਵਿਜੀਲੈਂਸ ਬਿਊਰੋ ਨੇ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ ‘ਡੀਡੀਪੀਓ’ ਵਿਚ ਤਾਇਨਾਤ ਕਲਰਕ ਬਲਵੰਤ ਸਿੰਘ ਨੂੰ 60 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਲੱਲੇ, ਤਲਵੰਡੀ ਭਾਈ, ਜ਼ਿਲ੍ਹਾ...
Advertisement
ਵਿਜੀਲੈਂਸ ਬਿਊਰੋ ਨੇ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ ‘ਡੀਡੀਪੀਓ’ ਵਿਚ ਤਾਇਨਾਤ ਕਲਰਕ ਬਲਵੰਤ ਸਿੰਘ ਨੂੰ 60 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਲੱਲੇ, ਤਲਵੰਡੀ ਭਾਈ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਵਿਅਕਤੀ ਦੀ ਸ਼ਿਕਾਇਤ ’ਤੇ ਕਲਰਕ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਦੱਸਿਆ ਸੀ ਕਿ ਉਸ ਨੂੰ ਬੈਂਕ ਵੱਲੋਂ ਖੇਤੀਬਾੜੀ ਕਰਜ਼ਾ ਨਾ ਦੇਣ ’ਤੇ ਉਸ ਵੱਲੋਂ ‘ਡੀਡੀਪੀਓ’ ਦਫ਼ਤਰ ਨੂੰ ਸੂਚਿਤ ਕੀਤਾ ਗਿਆ। ਕਲਰਕ ਨੇ ਸ਼ਿਕਾਇਤਕਰਤਾ ਨੂੰ ਪੰਚਾਇਤੀ ਜ਼ਮੀਨ ਦੇ ਰਿਵੈਨਿਊ ਰਿਕਾਰਡ ਬੈਂਕ ਨੂੰ ਭੇਜਣ ਦੇ ਮਾਮਲੇ ਵਿੱਚ ਧਮਕਾਇਆ ਅਤੇ ਕੋਈ ਕਾਰਵਾਈ ਨਾ ਕਰਨ ਦੇ ਬਦਲੇ ਰਿਸ਼ਵਤ ਮੰਗੀ ਸੀ।
Advertisement
Advertisement
×