ਕਲਰਕ ਰਿਸ਼ਵਤ ਲੈਂਦਾ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਸੋਮਵਾਰ ਨੂੰ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਵਿੱਚ ਤਾਇਨਾਤ ਕਲਰਕ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਡੇਵਿਡ ਕੁਮਾਰ ਵਜੋਂ ਹੋਈ ਹੈ, ਜੋ ਦਫ਼ਤਰ ਵਿੱਚ ਕਲਰਕ ਦੇ ਤੌਰ ’ਤੇ ਸੇਵਾ ਨਿਭਾ ਰਿਹਾ ਸੀ। ਵਿਜੀਲੈਂਸ ਬਿਊਰੋ...
Advertisement
ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਸੋਮਵਾਰ ਨੂੰ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਵਿੱਚ ਤਾਇਨਾਤ ਕਲਰਕ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਡੇਵਿਡ ਕੁਮਾਰ ਵਜੋਂ ਹੋਈ ਹੈ, ਜੋ ਦਫ਼ਤਰ ਵਿੱਚ ਕਲਰਕ ਦੇ ਤੌਰ ’ਤੇ ਸੇਵਾ ਨਿਭਾ ਰਿਹਾ ਸੀ। ਵਿਜੀਲੈਂਸ ਬਿਊਰੋ ਅਨੁਸਾਰ ਇਸ ਸਬੰਧੀ ਰਜੀਵ ਕੁਮਾਰ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ। ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਮੁਲਜ਼ਮ ਵੱਲੋਂ ਵਾਹਨਾਂ ਦੀ ਮਨਜ਼ੂਰੀ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਕੇ ਉਸ ਨੂੰ ਤੰਗ ਕੀਤਾ ਜਾ ਰਿਹਾ ਸੀ। ਸ਼ਿਕਾਇਤ ਦੀ ਜਾਂਚ ਮਗਰੋਂ ਵਿਜੀਲੈਂਸ ਟੀਮ ਨੇ ਕਾਰਵਾਈ ਕਰਦਿਆਂ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਵਿੱਚ ਛਾਪਾ ਮਾਰਿਆ। ਇਸ ਦੌਰਾਨ ਮੁੱਦਈ ਤੋਂ 2700 ਰੁਪਏ ਦੀ ਰਿਸ਼ਵਤ ਲੈਂਦਿਆਂ ਕਲਰਕ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ। ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।
Advertisement
Advertisement
×

