ਪੱਤਰ ਪ੍ਰੇਰਕ
ਭੁੱਚੋ ਮੰਡੀ, 21 ਅਕਤੂਬਰ
ਮੁੱਖ ਮੰਤਰੀ ਵੱਲੋਂ ਸਾਂਝੇ ਫਰੰਟ ਨੂੰ ਦਿੱਤੀ ਗਈ ਅੱਜ ਦੀ ਮੀਟਿੰਗ ਰੱਦ ਕੀਤੇ ਜਾਣ ਤੋਂ ਰੋਹ ਵਿੱਚ ਆਏ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਠੇਕਾ ਮੁਲਾਜ਼ਮਾਂ ਨੇ ਬਠੰਡਾ ਜ਼ੀਰਕਪੁਰ ਕੌਮੀ ਮਾਰਗ ’ਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜੀਐੱਚਟੀਪੀ ਕੰਨਟਰੈਕਟ ਵਰਕਰਜ਼ ਯੂਨੀਅਨ (ਏਟਕ) ਦੇ ਪ੍ਰਧਾਨ ਪ੍ਰਗਟ ਸਿੰਘ, ਜਰਨਲ ਸਕੱਤਰ ਸੁਖਦੀਪ ਸਿੰਘ ਨੇ ਕਿਹਾ ਕਿ ਠੇਕਾ ਮੁਲਾਜ਼ਮ ਆਪਣੀ ਪੱਕੀ ਭਰਤੀ ਦੀ ਮੰਗ ਨੂੰ ਲੈ ਕੇ ਪਰਿਵਾਰਾਂ ਸਮੇਤ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਸਾਂਝਾ ਫਰੰਟ ਨੂੰ ਮੋਰਿੰਡਾ ’ਚ ਮੀਟਿੰਗ ਕਰਨ ਲਈ ਅੱਜ ਦੀ ਤਰੀਕ ਦਿੱਤੀ ਗਈ ਸੀ ਪਰ ਸਰਕਾਰ ਨੇ ਇਸ ਵਾਰੀ ਵੀ ਮੀਟਿੰਗ ਰੱਦ ਕਰ ਦਿੱਤੀ ਹੈ।